ਫਿਲਮ ''ਨਾਨਕ ਸ਼ਾਹ ਫਕੀਰ'' ''ਤੇ ਪਾਬੰਦੀ ਲਾਉਣ ਸਬੰਧੀ ਰਾਸ਼ਟਰਪਤੀ ਨੂੰ ਭੇਜਿਆ ਮੰਗ-ਪੱਤਰ
Thursday, Apr 12, 2018 - 12:21 AM (IST)

ਤਲਵੰਡੀ ਭਾਈ(ਗੁਲਾਟੀ)–ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਫਿਲਮ 'ਨਾਨਕ ਸ਼ਾਹ ਫਕੀਰ' 'ਤੇ ਪਾਬੰਦੀ ਲਾਉਣ ਦੀ ਮੰਗ ਸਬੰਧੀ ਇਕ ਮੰਗ-ਪੱਤਰ ਏ. ਡੀ. ਸੀ. ਫ਼ਿਰੋਜ਼ਪੁਰ ਮੈਡਮ ਰਿਚਾ ਰਾਹੀਂ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਭੇਜਿਆ ਗਿਆ। ਇਸ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਇਕਾਈ ਤਲਵੰਡੀ ਭਾਈ ਦੇ ਪ੍ਰਧਾਨ ਸਰਬਜੀਤ ਸਿੰਘ ਕਲਸੀ ਨੇ ਦੱਸਿਆ ਕਿ ਫਿਲਮ 'ਨਾਨਕ ਸ਼ਾਹ ਫਕੀਰ' ਜੋ ਸਿੱਖ ਕੌਮ ਦੀਆਂ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ, ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਇਕਾਈ ਫਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਇਕ ਮੰਗ-ਪੱਤਰ ਰਾਸ਼ਟਰਪਤੀ ਦੇ ਨਾਂ ਭੇਜਿਆ ਗਿਆ ਹੈ। ਇਸ ਮੌਕੇ ਤੇਜਿੰਦਰ ਸਿੰਘ ਪ੍ਰਧਾਨ ਯੂਥ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਇਕਾਈ ਫ਼ਿਰੋਜ਼ਪੁਰ, ਗੁਰਦੀਪ ਸਿੰਘ, ਨਿਸ਼ਾਨ ਸਿੰਘ, ਗਿਆਨ ਸਿੰਘ, ਇਕਬਾਲ ਸਿੰਘ, ਸੂਰਤ ਸਿੰਘ, ਜਸਵੰਤ ਸਿੰਘ, ਸੁਖਦੇਵ ਸਿੰਘ ਆਦਿ ਵੱਡੀ ਗਿਣਤੀ 'ਚ ਵਰਕਰ ਮੌਜੂਦ ਸਨ।