ਹੱਸਦੇ-ਖੇਡਦੇ ਆਏ ਸੀ ਨਾਨਕੇ ਘਰ, ਫਿਰ ਜੋ ਹੋਇਆ ਉੱਜੜ ਗਿਆ ਸਾਰਾ ਪਰਿਵਾਰ
Tuesday, Nov 12, 2024 - 06:30 PM (IST)
ਸਮਾਣਾ (ਦਰਦ) : ਸਮਾਣਾ ਦੇ ਮੁਹੱਲਾ ਘੜਾਮੀ ਪਤੀ ਵਿਖੇ ਘਰ ਦੀ ਛੱਤ ਤੋਂ ਡਿੱਗ ਕੇ 10 ਸਾਲਾ ਬੱਚੇ ਦੀ ਮੌਤ ਹੋਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਅਰਮਾਨ ਖਾਨ (10) ਪੁੱਤਰ ਬਿੰਦਰ ਖਾਨ ਵਾਸੀ ਪਿੰਡ ਨਾਗਾ ਖੇੜੀ (ਦਿੜਬਾ) ਜੋ ਕਿ ਸਮਾਣਾ ਵਿਖੇ ਆਪਣੀ ਮਾਂ ਰਜ਼ੀਆ ਨਾਲ ਨਾਨਕੇ ਘਰ ਆਇਆ ਹੋਇਆ ਸੀ। ਮੰਗਲਵਾਰ ਸਵੇਰੇ ਜਦੋਂ ਉਹ ਘਰ ਦੀ ਛੱਤ 'ਤੇ ਖੇਡ ਰਿਹਾ ਸੀ ਤਾਂ ਅਚਾਨਕ ਉਹ ਛੱਤ ਤੋਂ ਹੇਠਾ ਡਿੱਗ ਪਿਆ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੇ ਲੱਗੀ ਗੋਲ਼ੀ, ਮੌਤ
ਇਸ ਹਾਦਸੇ ਵਿਚ ਅਰਮਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਰਮਾਨ ਖਾਨ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਵਿਚ ਕੋਹਰਾਮ ਮਚ ਗਿਆ।
ਇਹ ਵੀ ਪੜ੍ਹੋ : ਵਿਦਾਈ ਮੌਕੇ ਲਾੜੀ ਦੇ ਮੱਥੇ ਵਿਚ ਗੋਲ਼ੀ ਲੱਗਣ ਦੇ ਮਾਮਲੇ ਵਿਚ ਨਵਾਂ ਮੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e