ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰ : ਜਥੇਦਾਰ

Monday, Feb 23, 2026 - 12:20 PM (IST)

ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰ : ਜਥੇਦਾਰ

ਅੰਮ੍ਰਿਤਸਰ : ਨਾਨਕਸਰ ਸੰਪਰਦਾ ਦੇ ਅਤਿ ਸਤਿਕਾਰਯੋਗ ਸੰਤ ਬਾਬਾ ਘਾਲਾ ਸਿੰਘ ਪਾਸੋਂ ਸੁਰੱਖਿਆ ਵਾਪਸ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸੂਬੇ ਦੀ ਮੌਜੂਦਾ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਦੇ ਚੱਲਦਿਆਂ ਸਰਕਾਰ ਦੀ ਇਹ ਕਾਰਵਾਈ ਗਲਤ ਹੈ। ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਸੰਤ ਬਾਬਾ ਘਾਲਾ ਸਿੰਘ ਨੂੰ ਪਿਛਲੇ ਲੰਮੇ ਸਮੇਂ ਤੋਂ ਜੋ ਸੁਰੱਖਿਆ ਮਿਲੀ ਹੋਈ ਹੈ ਜਿਸ ਨੂੰ ਹਾਲ ਹੀ ਵਿਚ ਵਾਪਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਜੋ ਕਤਲੋਗਾਰਤ ਅੱਜ ਪੰਜਾਬ ਵਿਚ ਵਾਪਰ ਰਹੀ ਹੈ ਇਹ ਪੰਜਾਬ ਦਾ ਸੁਭਾਅ ਨਹੀਂ ਬਲਕਿ ਇੱਥੋਂ ਸਰਬੱਤ ਦੇ ਭਲੇ ਦਾ ਸਨੇਹਾ ਸਮੁੱਚੇ ਵਿਸ਼ਵ ਨੂੰ ਜਾਂਦਾ ਹੈ। ਜੇਕਰ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੇ ਪ੍ਰਚਾਰਕਾਂ ਨਾਲ ਸਰਕਾਰ ਲਾਗਤਬਾਜ਼ੀ ਕਰਕੇ ਕਾਰਵਾਈ ਕਰੇਗੀ ਤਾਂ ਇਹ ਬਿਲਕੁਲ ਉਚਿਤ ਨਹੀਂ ਇਸ ਉੱਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਰੋਡਵੇਜ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ

ਜਥੇਦਾਰ ਨੇ ਕਿਹਾ ਕਿ ਇਹ ਕਾਰਵਾਈ ਸੰਜੀਦਾ ਨਹੀਂ ਅਤੇ ਅਜਿਹੇ ਵਿਚ ਜੇਕਰ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਮੁੜ ਬਹਾਲ ਕਰੇ। 

ਇਹ ਵੀ ਪੜ੍ਹੋ : ਲੁਕ-ਛਿਪ ਕੇ ਅਮਰੀਕਾ ਰਹੇ ਗੁਰਵਿੰਦਰ ਨੂੰ ਮਸਾਂ ਮਿਲਿਆ ਸੀ ਲਾਇਸੰਸ, ਹੁਣ ਵਾਪਰ ਗਿਆ ਭਾਣਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News