ਨਾਗਾਲੈਂਡ ਦੇ ਰਾਜਪਾਲ ਬਣਨ ''ਤੇ ਨੰਦ ਕਿਸ਼ੋਰ ਯਾਦਵ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

Monday, Mar 09, 2026 - 08:26 AM (IST)

ਨਾਗਾਲੈਂਡ ਦੇ ਰਾਜਪਾਲ ਬਣਨ ''ਤੇ ਨੰਦ ਕਿਸ਼ੋਰ ਯਾਦਵ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ) : ਤਖ਼ਤ ਪਟਨਾ ਤੋਂ ਸਾਬਕਾ ਵਿਧਾਇਕ ਨੰਦ ਕਿਸ਼ੋਰ ਯਾਦਵ ਨੇ ਨਾਗਾਲੈਂਡ ਦਾ ਰਾਜਪਾਲ ਬਣਨ 'ਤੇ ਤਖ਼ਤ ਪਟਨਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖ਼ਤ ਸਾਹਿਬ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਮਹਾਂ ਸਕੱਤਰ ਇੰਦਰਜੀਤ ਸਿੰਘ, ਸੁਪਰਿੰਟੈਂਡੈਂਟ ਦਲਜੀਤ ਸਿੰਘ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।

ਇਹ ਵੀ ਪੜ੍ਹੋ : ਲੁਧਿਆਣਾ 'ਚ ICICI Bank ਦੇ ATM ਤੋਂ ਲੁੱਟ, ਗੈਸ ਕਟਰ ਨਾਲ ਮਸ਼ੀਨ ਵੱਢ ਕੇ ਕੱਢ ਲਏ ਪੈਸੇ

ਇਸ ਮੌਕੇ ਨੰਦ ਕਿਸ਼ੋਰ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਅਹੁਦੇ ਮਿਲੇ ਹਨ, ਉਹ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਕਿਰਪਾ ਸਦਕਾ ਹੀ ਹਨ। ਇਸ ਲਈ ਉਹ ਗੁਰੂ ਮਹਾਰਾਜ ਦੇ ਸ਼ੁਕਰਗੁਜ਼ਾਰ ਹਨ ਅਤੇ ਉਨ੍ਹਾਂ ਨੂੰ ਨਮਨ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮੇਰਾ ਸੌਭਾਗ ਹੈ ਕਿ ਮੈਨੂੰ ਤਖ਼ਤ ਪਟਨਾ ਸਾਹਿਬ ਤੋਂ ਵਿਧਾਇਕ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਮੇਰੀ ਪੂਰੀ ਕੋਸ਼ਿਸ਼ ਰਹਿੰਦੀ ਸੀ ਕਿ ਤਖ਼ਤ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਸੇਵਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਤਖ਼ਤ ਸਾਹਿਬ ਕਮੇਟੀ ਵੱਲੋਂ ਜੋ ਵੀ ਮੰਗ ਰੱਖੀ ਜਾਂਦੀ ਸੀ, ਉਸ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਂਦਾ ਸੀ। ਹੁਣ ਮੈਨੂੰ ਨਾਗਾਲੈਂਡ ਵਿੱਚ ਰਾਜਪਾਲ ਵਜੋਂ ਸੇਵਾ ਮਿਲੀ ਹੈ, ਪਰ ਅਜੇ ਵੀ ਤਖ਼ਤ ਸਾਹਿਬ ਕਮੇਟੀ ਨੂੰ ਸੰਗਤ ਦੀ ਸਹੂਲਤ ਲਈ ਕਿਸੇ ਵੀ ਤਰ੍ਹਾਂ ਦੀ ਲੋੜ ਹੋਵੇਗੀ ਤਾਂ ਮੈਂ ਹਮੇਸ਼ਾ ਉਨ੍ਹਾਂ ਨਾਲ ਮਿਲ ਕੇ ਉਸ ਨੂੰ ਪੂਰਾ ਕਰਵਾਉਣ ਦੀ ਕੋਸ਼ਿਸ਼ ਕਰਾਂਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News