ਮੁਫ਼ਤ ਵਿਚ ਮੱਛੀ ਦੀ ਵਗਾਰ ਪਾਉਣ ਵਾਲੇ ASI ਮੋਹਿੰਦਰ ਸਿੰਘ ਨੇ ਦਿੱਤੀ ਆਪਣੀ ਸਫ਼ਾਈ
Sunday, Feb 07, 2021 - 02:07 PM (IST)
ਜਲੰਧਰ (ਮਹੇਸ਼)-ਦਕੋਹਾ (ਨੰਗਲ ਸ਼ਾਮਾ)- ਪੁਲਸ ਚੌਕੀ ਦੇ ਸਾਬਕਾ ਮੁਖੀ ਮੋਹਿੰਦਰ ਸਿੰਘ ਨੇ ਕਿਹਾ ਕਿ ਮੁਫ਼ਤ ਵਿਚ ਮੱਛੀ ਖਾਣ ਸਬੰਧੀ ਉਸ ’ਤੇ ਲੱਗੇ ਦੋਸ਼ ਬਿਲਕੁਲ ਝੂਠੇ ਹਨ। ਉਨ੍ਹਾਂ ਨੇ ਇਸ ਮਾਮਲੇ ਵਿਚ ਕਿਸੇ ਸਾਜ਼ਿਸ਼ ਦੇ ਤਹਿਤ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ 1989 ਵਿਚ 10ਵੀਂ ਕਲਾਸ ਵਿਚ ਪੜ੍ਹਦੇ ਸਨ, ਉਦੋਂ ਤੋਂ ਹੀ ਉਹ ਪੂਰ ਰੂਪ ਨਾਲ ਗੁਰਸਿੱਖ ਬਣ ਗਏ ਸਨ।
ਇਹ ਵੀ ਪੜ੍ਹੋ : ਨਹੀਂ ਰਹੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ
ਉਨ੍ਹਾਂ ਨੇ ਕਿਹਾ ਕਿ ਮੱਛੀ ਖਾਣਾ ਤਾਂ ਬਹੁਤ ਦੂਰ ਦੀ ਗੱਲ ਹੈ, ਉਹ ਅਜਿਹਾ ਸੋਚ ਵੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ 26 ਸਾਲ ਤੋਂ ਉਹ ਪੰਜਾਬ ਪੁਲਸ ਵਿਚ ਸੇਵਾ ਨਿਭਾ ਰਹੇ ਹਨ ਪਰ ਉਨ੍ਹਾਂ ਦੇ ਜੀਵਨ ਵਿਚ ਅਜਿਹਾ ਬੁਰਾ ਸਮਾਂ ਕਦੇ ਨਹੀਂ ਆਇਆ। ਮੂਲ ਰੂਪ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਰਹਿਣ ਵਾਲੇ ਮੋਹਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਕਿਓਰਿਟੀ ਚੱਲਦੀ ਕਮਾਂਡੋਂ ਵਿਚ ਵੀ ਕਈ ਸਾਲ ਰਹੇ ਹਨ। ਉਨ੍ਹਾਂ ਨੇ ਆਪਣੀ ਡਿਊਟੀ ਨੂੰ ਹਮੇਸ਼ਾ ਇਮਾਨਦਾਰੀ ਨਾਲ ਨਿਭਾਇਆ ਹੈ। ਕਦੇ ਕਿਸੇ ਨੂੰ ਕੋਈ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ। ਉਨ੍ਹਾਂ ਦਾ 26 ਸਾਲ ਦਾ ਰਿਕਾਰਡ ਵੀ ਚੈੱਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ
ਉਨ੍ਹਾਂ ਕਿਹਾ ਕਿ ਉਹ ਇਹ ਕਹਿੰਦੇ ਕਿ ਉਨ੍ਹਾਂ ਦੇ ਮਾਮਲੇ ਵਿਚ ਕਸੂਰਵਾਰ ਕੌਣ ਹੈ, ਕੌਣ ਨਹੀਂ ਹੈ ਪਰ ਇੰਨਾ ਜ਼ਰੂਰ ਕਹਿਣਗੇ ਕਿ ਉਨ੍ਹਾਂ ਖ਼ਿਲਾਫ਼ ਜਿਹੜੀ ਵਿਭਾਗੀ ਜਾਂਚ ਖੋਲ੍ਹੀ ਗਈ ਹੈ, ਉਸ ਵਿਚ ਪੂਰੀ ਸੱਚਾਈ ਉੱਚ ਅਧਿਕਾਰੀਆਂ ਦੇ ਸਾਹਮਣੇ ਆ ਜਾਵੇਗੀ ਅਤੇ ਇਸ ਨਾਲ ਉਨ੍ਹਾਂ ਨੂੰ ਇਨਸਾਫ਼ ਵੀ ਮਿਲ ਜਾਵੇਗਾ।
ਇਹ ਵੀ ਪੜ੍ਹੋ : ਮੋਦੀ ਸਰਕਾਰ ਖੇਤੀ ਕਾਨੂੰਨਾਂ ’ਤੇ ਜਲਦ ਫੈਸਲਾ ਲੈਂਦੀ ਹੈ ਤਾਂ ਰਾਕੇਸ਼ ਟਿਕੈਤ ਨਹੀਂ, ਸਗੋਂ ਯੂ. ਪੀ. ਕਾਰਨ ਹੋਵੇਗਾ : ਜਾਖੜ
ਮਹਿੰਦਰ ਸਿੰਘ ਨੇ ਕਿਹਾ ਕਿ ਉਹ ਇਕ ਧਾਰਮਿਕ ਪ੍ਰਵਿਰਤੀ ਦੇ ਵਿਅਕਤੀ ਹਨ, ਜਿਸ ਦੇ ਚੱਲਦੇ ਉਨ੍ਹਾਂ ਦੇ ਮਾਮਲੇ ਨੇ ਉਨ੍ਹਾਂ ਨੂੰ ਖੁਦ ਨੂੰ ਬਹੁਤ ਠੇਸ ਪਹੁੰਚਾਈ ਹੈ ਪਰ ਉਹ ਪ੍ਰਮਾਤਮਾ ਵਿਚ ਪੂਰਾ ਵਿਸ਼ਵਾਸ ਰੱਖਦੇ ਹਨ। ਇਸ ਲਈ ਸਭ ਕੁਝ ਉਸ ’ਤੇ ਛੱਡ ਦਿੱਤਾ ਹੈ। 120 ਫੁਟੀ ਰੋਡ ’ਤੇ ਮਹਿਤਾ ਮੋਟਰਜ਼ ਦੇ ਮਾਲਕ ਮਨੀਸ਼ ਮਹਿਤਾ ਨੇ ਵੀ ਮਹਿੰਦਰ ਸਿੰਘ ’ਤੇ ਲੱਗੇ ਦੋਸ਼ਾਂ ਦੇ ਬਾਰੇ ਵਿਚ ਕਿਹਾ ਹੈ ਕਿ ਉਹ ਅਜਿਹਾ ਕਦੇ ਵੀ ਨਹੀਂ ਕਰ ਸਕਦੇ। ਉਨ੍ਹਾਂ ਨੇ ਬਸਤੀ ਬਾਵਾ ਖੇਲ ਥਾਣੇ ਨਾਲ ਸਬੰਧਤ ਮੋਹਿੰਦਰ ਸਿੰਘ ਅਜਿਹੀ ਕੋਈ ਪੁਰਾਣੀ ਗੱਲ ਦੱਸੀ, ਜਿਸ ਨੂੰ ਸੁਣ ਕੇ ਕੋਈ ਵੀ ਨਹੀਂ ਕਹਿ ਸਕਦਾ ਕਿ ਮਹਿੰਦਰ ਸਿੰਘ ’ਤੇ ਲਾਏ ਗਏ ਦੋਸ਼ਾਂ ਵਿਚ ਕੋਈ ਸੱਚਾਈ ਹੋ ਸਕਦੀ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਨੋਖੀ ਪਹਿਲ, ਧੀ ਦੇ ਜਨਮ ’ਤੇ ਘਰ ਜਾ ਕੇ ਕਿੰਨਰ ਦੇਣਗੇ ਇਹ ਤੋਹਫ਼ਾ
ਇਹ ਵੀ ਪੜ੍ਹੋ : ਵਿਆਹ ਦੇ ਇਕ ਸਾਲ ’ਚ ਸਹੁਰਿਆਂ ਨੇ ਵਿਖਾਏ ਆਪਣੇ ਅਸਲੀ ਰੰਗ, ਨੂੰਹ ਨੂੰ ਦਿੱਤੀ ਦਰਦਨਾਕ ਮੌਤ