ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚੇ ਜੱਥੇ ਦਾ ਫੁੱਲਾਂ ਨਾਲ ਹੋਇਆ ਸਵਾਗਤ (ਵੀਡੀਓ)

Friday, Nov 03, 2017 - 03:52 PM (IST)

ਅੰਮ੍ਰਿਤਸਰ (ਸੁਮਿਤ ਖੰਨਾ) - ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹਰ ਸਾਲ ਸ਼ਰਧਾਲੂ ਗੁਰੂ ਜੀ ਦੀ ਜਨਮ ਭੂਮੀ ਨਨਕਾਣਾ ਦੇ ਦਰਸ਼ਨਾਂ ਲਈ ਪਾਕਿਸਤਾਨ ਲਈ ਰਵਾਨਾ ਹੁੰਦੇ ਹਨ। ਇਸੇ ਤਰ੍ਹਾਂ ਹੀ ਇਸ ਵਾਰ ਵੀ ਪ੍ਰਕਾਸ਼ ਪੁਰਬ ਮਨਾਉਣ ਤੇ ਨਨਕਾਣਾ ਸਾਹਿਬ ਦੀ ਧਰਤੀ 'ਤੇ ਨਤਮਸਤਕ ਹੋਣ ਲਈ 846 ਸ਼ਰਧਾਲੂਆਂ ਦਾ ਜੱਥਾਂ ਪਾਕਿਸਤਾਨ ਰਵਾਨਾ ਹੋਇਆ ਹੈ, ਜਿੱਥੇ ਵਾਹਗਾ ਰੇਲਵੇ ਸਟੇਸ਼ਨ 'ਤੇ ਜਥੇ ਦੇ ਲੀਡਰ ਗੁਰਮੀਤ ਸਿੰਘ ਬੂਹ ਦੀ ਅਗਵਾਈ 'ਚ ਜਥੇ ਦਾ ਫੁੱਲਾਂ ਨਾਲ ਭਰਵਾਂ ਸਵਾਗਤ ਕੀਤਾ ਗਿਆ। ਜਥੇ ਦੇ ਪਕਿਸਤਾਨ ਪਹੁੰਚਣ ਦੌਰਾਨ ਸਟੇਸ਼ਨ 'ਤੇ ਭਾਰੀ ਸੁਰਖਿਆ ਪ੍ਰਬੰਧ ਦੇਖਣ ਨੂੰ ਮਿਲੇ। ਉੱਥੇ ਹੀ ਜੱਥੇ ਦਾ ਸਵਾਗਤ ਕਰਨ ਪਹੁੰਚੇ ਚੇਅਰਮੈਨ ਈ. ਟੀ. ਪੀ. ਬੀ. ਸਿਟੀਕੁਲ ਫਾਰੂਕ ਨੇ ਦੱਸਿਆ ਕਿ ਜੱਥੇ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ਭੇਜੇ 880 ਸ਼ਰਧਾਲੂਆਂ ਦੇ ਪਾਸਪੋਰਟਾਂ 'ਚੋਂ 846 ਵੀਜ਼ੇ ਪ੍ਰਦਾਨ ਕੀਤੇ ਗਏ ਹਨ ਅਤੇ 34 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ।


Related News