ਨਾਨਕੇ ਘਰ ਆਈ 12 ਸਾਲਾ ਬੱਚੀ ਦੀ ਸੱਪ ਦੇ ਡੰਗਣ ਨਾਲ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

Wednesday, Aug 25, 2021 - 11:08 AM (IST)

ਨਾਨਕੇ ਘਰ ਆਈ 12 ਸਾਲਾ ਬੱਚੀ ਦੀ ਸੱਪ ਦੇ ਡੰਗਣ ਨਾਲ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਬਟਾਲਾ/ਅੱਚਲ ਸਹਿਬ (ਜ.ਬ., ਯੋਗੀ, ਅਸ਼ਵਨੀ) - ਪਿੰਡ ਸੇਖਵਾਂ ਜਾਹਦਪੁਰ ਵਿਖੇ ਇਕ ਬੱਚੀ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਦੀ ਪਛਾਣ ਮਹਿਕਪ੍ਰੀਤ ਕੌਰ (12) ਸਪੁੱਤਰੀ ਰਣਜੀਤ ਸਿੰਘ ਵਾਸੀ ਸੇਖਵਾਂ ਵਜੋਂ ਹੋਈ ਹੈ। ਬੱਚੀ 6ਵੀਂ ਜਮਾਤ ’ਚ ਪੜ੍ਹਦੀ ਸੀ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : MP ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ (ਵੀਡੀਓ)

ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਹਿਕਪ੍ਰੀਤ ਕੌਰ ਆਪਣੇ ਮਾਤਾ-ਪਿਤਾ ਦੇ ਨਾਲ ਨਾਨਕੇ ਪਿੰਡ ਮੀਰਪੁਰ ਵਿਖੇ ਆਈ ਹੋਈ ਸੀ। ਰਾਤ ਦਾ ਖਾਣਾ ਖਾਣ ਉਪਰੰਤ ਪਰਿਵਾਰ ਦੇ 8 ਮੈਂਬਰ ਇਕ ਹੀ ਕਮਰੇ ਵਿੱਚ ਸੁੱਤੇ ਪਏ ਸਨ। ਇਸ ਦੌਰਾਨ ਅਚਾਨਕ ਇਕ ਜ਼ਹਿਰੀਲੇ ਸੱਪ ਨੇ ਮਹਿਕਪ੍ਰੀਤ ਨੂੰ ਡੰਗ ਮਾਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਚੀਕਾਂ ਦੀ ਆਵਾਜ਼ ਸੁਣ ਕੇ ਸਾਰਾ ਪਰਿਵਾਰ ਇਕੱਠਾ ਹੋ ਗਿਆ, ਜਿਨ੍ਹਾਂ ਨੇ ਤੁਰੰਤ ਬੱਚੀ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ, ਜਿਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ। ਰਸਤੇ ’ਚ ਉਕਤ ਬੱਚੀ ਦੇ ਸਰੀਰ ’ਚ ਜ਼ਹਿਰ ਜ਼ਿਆਦਾ ਫੈਲ ਗਿਆ, ਜਿਸ ਕਾਰਨ ਉਸ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਪਾਕਿ ਨੂੰ ਸਿੱਖਾਂ ਲਈ ਸੁਰੱਖਿਅਤ ਦੇਸ਼ ਕਹਿਣ 'ਤੇ ਚੁਤਰਫ਼ਾ ਘਿਰੇ ਚਾਵਲਾ, ਸਿੱਖਾਂ ਨੇ ਉਠਾਏ ਵੱਡੇ ਸਵਾਲ

 


author

rajwinder kaur

Content Editor

Related News