ਸੁਖਬੀਰ ਬਾਦਲ ''ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ
Tuesday, Mar 25, 2025 - 05:05 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਸੁਖਬੀਰ ਬਾਦਲ 'ਤੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲ ਗਈ ਹੈ ਜਿਸ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਐਡਵੋਕੇਟ ਬਲਜਿੰਦਰ ਸਿੰਘ ਨੇ ਕੀਤੀ ਹੈ। ਦੱਸ ਦੇਈਏ ਕਿ ਨਰਾਇਣ ਸਿੰਘ ਚੌੜਾ ਲਗਭਗ ਤਿੰਨ ਮਹੀਨੇ 20 ਦਿਨ ਤਕ ਨਿਆਇਕ ਹਿਰਾਸਤ 'ਚ ਸੀ।
ਇਹ ਵੀ ਪੜ੍ਹੋ- Punjab: ਮਾਤਮ 'ਚ ਬਦਲੀਆਂ ਖੁਸ਼ੀਆਂ, ਕੱਲ੍ਹ ਭਰਾ ਅੱਜ ਭੈਣ ਦੀ ਮੌਤ
ਜ਼ਿਕਰਯੋਗ ਹੈ ਕਿ ਨਰਾਇਣ ਸਿੰਘ ਚੌੜਾ ਨੇ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ’ਚ ਜਾਨਲੇਵਾ ਹਮਲਾ ਕੀਤਾ ਸੀ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸੁਖਬੀਰ ਸਿੰਘ ਬਾਦਲ ਵੀ ਸੁਰੱਖਿਅਤ ਰਹੇ। ਇਸ ਮਗਰੋਂ ਵੀ ਸੁਖਬੀਰ ਸਿੰਘ ਬਾਦਲ ਆਪਣੀ ਧਾਰਮਿਕ ਸਜ਼ਾ ਨੂੰ ਨਿਭਾਉਂਦੇ ਰਹੇ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8