ਨਰਾਇਣ ਸਿੰਘ ਚੌੜਾ ਅਦਾਲਤ ''ਚ ਪੇਸ਼, 14 ਦਿਨਾਂ ਲਈ ਭੇਜਿਆ ਜੇਲ੍ਹ
Monday, Dec 16, 2024 - 07:01 PM (IST)
ਅੰਮ੍ਰਿਤਸਰ- ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖਤਮ ਹੋਣ ਮਗਰੋਂ ਅੰਮ੍ਰਿਤਸਰ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਮਾਨਯੋਗ ਅਦਾਲਤ ਨੇ ਹੁਣ ਨਰਾਇਣ ਸਿੰਘ ਚੌੜਾ ਨੂੰ 14 ਦਿਨਾਂ ਦੇ ਲਈ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਲੱਖਾਂ ਦੀ ਕਾਰ 'ਚ ਆਏ ਚੋਰ, ਚੋਰੀ ਕੀਤਾ ਮੁਰਗਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ 5 ਦਸੰਬਰ, 8 ਦਸੰਬਰ ਅਤੇ 11 ਦਸੰਬਰ ਨੂੰ ਨਾਰਾਇਣ ਸਿੰਘ ਚੌੜਾ ਨੂੰ ਪੁਲਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨੋਂ ਵਾਰ ਤਿੰਨ ਦਿਨਾਂ ਪੁਲਸ ਰਿਮਾਂਡ 'ਤੇ ਭੇਜ ਗਿਆ ਸੀ।
ਇਹ ਵੀ ਪੜ੍ਹੋ-ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦੋ ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ
ਜ਼ਿਤਕਯੋਗ ਹੈ ਕਿ ਨਰਾਇਣ ਸਿੰਘ ਚੌੜਾ ਨੇ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ’ਚ ਜਾਨਲੇਵਾ ਹਮਲਾ ਕੀਤਾ ਸੀ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸੁਖਬੀਰ ਸਿੰਘ ਬਾਦਲ ਵੀ ਸੁਰੱਖਿਅਤ ਰਹੇ। ਇਸ ਮਗਰੋਂ ਵੀ ਸੁਖਬੀਰ ਸਿੰਘ ਬਾਦਲ ਆਪਣੀ ਧਾਰਮਿਕ ਸਜ਼ਾ ਨੂੰ ਨਿਭਾਉਂਦੇ ਰਹੇ।
ਇਹ ਵੀ ਪੜ੍ਹੋ- ਭੈਣ ਨੂੰ ਲੈਣ ਜਾ ਰਹੇ ਭਰਾ ਨੂੰ ਕਾਲ਼ ਨੇ ਪਾਇਆ ਘੇਰਾ, 24 ਸਾਲਾ ਨੌਜਵਾਨ ਦੀ ਰੂਹ ਕੰਬਾਊ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8