ਨਾਰਕੋਟਿਕ ਕੰਟਰੋਲ ਸੈੱਲ ਪੁਲਸ ਨੇ ਸਾਢੇ 7 ਕਰੋੜ ਰੁਪਏ ਦੀ ਹੈਰੋਇਨ ਸਣੇ 3 ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ

Tuesday, Sep 07, 2021 - 03:41 PM (IST)

ਨਾਰਕੋਟਿਕ ਕੰਟਰੋਲ ਸੈੱਲ ਪੁਲਸ ਨੇ ਸਾਢੇ 7 ਕਰੋੜ ਰੁਪਏ ਦੀ ਹੈਰੋਇਨ ਸਣੇ 3 ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ

ਫ਼ਿਰੋਜ਼ਪੁਰ (ਕੁਮਾਰ) - ਐੱਸ.ਐੱਸ.ਪੀ. ਰਾਜਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਏ.ਐੱਸ.ਆਈ. ਅੰਗਰੇਜ਼ ਸਿੰਘ ਦੀ ਅਗਵਾਈ ਹੇਠ 3 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਸਮੱਗਲਰਾਂ ਦੀ ਪਛਾਣ ਵਿਰਕ ਉਰਫ ਵਿੱਕੀ, ਮੌੜ ਪੁੱਤਰ ਮੋਤਾ ਵਾਸੀ ਪਿੰਡ ਖਿਲਚੀਆਂ ਜਦੀਦ ਅਤੇ ਗੋਰਾ ਪੁੱਤਰ ਤਰਸੇਮ ਵਾਸੀ ਨਵਾਂ ਕਿਲ੍ਹਾ ਵਜੋਂ ਹੋਈ ਹੈ, ਜਿਨ੍ਹਾਂ ਤੋਂ ਡੇਢ ਕਿਲੋ ਹੈਰੋਇਨ ਅਤੇ 2 ਮੋਬਾਇਲ ਫੋਨ ਬਰਾਮਦ ਕੀਤੇ ਹਨ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੇ 2 ਸਾਥੀ ਥੋਮਸ ਪੁੱਤਰ ਸੁਰਿੰਦਰ ਵਾਸੀ ਬਸਤੀ ਭੱਟੀਆਂ ਵਾਲੀ ਅਤੇ ਸੰਦੀਪ ਉਰਫ਼ ਬਿੱਲਾ ਵਾਸੀ ਪਿੰਡ ਖਿਲਚੀਆਂ ਜ਼ਦੀਦ ਅਜੇ ਫ਼ਰਾਰ ਹਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਨਾਰਕੋਟਿਕ ਕੰਟਰੋਲ ਸੈੱਲ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਮੱਗਲਰਾਂ ਵਲੋਂ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ ਮੰਗਵਾਈ ਗਈ ਸੀ। ਜਦੋਂ ਉਹ ਹੈਰੋਇਨ ਵੇਚਣ ਲਈ ਮੋਟਰਸਾਈਕਲ ’ਤੇ ਫ਼ਿਰੋਜ਼ਪੁਰ ਆ ਰਹੇ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੜ੍ਹੋ ਇਹ ਵੀ ਖ਼ਬਰ - ਗੁ. ਬਾਬਾ ਬਕਾਲਾ ਸਾਹਿਬ ਦੇ ਅਖੰਡ ਪਾਠੀ ਨੇ ਕੀਤੀ ਖੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਇਹ ਖ਼ੁਲਾਸਾ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੀਬ ਸਾਢੇ 7 ਕਰੋੜ ਰੁਪਏ ਦੱਸੀ ਗਈ ਜਾਂਦੀ ਹੈ। ਫੜੇ ਗਏ ਸਮੱਗਲਰਾਂ ਪਾਸੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਤੋਂ ਹੋਰ ਵੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ। 

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ਨਾਲ ਝੀਲ ਵੇਖਣ ਗਏ ਨੌਜਵਾਨ ਦਾ ਸੈਲਫੀ ਲੈਂਦੇ ਸਮੇਂ ਫਿਸਲਿਆ ਪੈਰ, ਪਿਆ ਚੀਕ-ਚਿਹਾੜਾ (ਤਸਵੀਰਾਂ)


author

rajwinder kaur

Content Editor

Related News