ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਕਿਸਾਨਾਂ ਨੇ ਸਾੜਿਆ ਪੁਤਲਾ
Friday, Sep 17, 2021 - 04:51 PM (IST)
ਕੁਰਾਲੀ (ਬਠਲਾ) : ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਕੁਰਾਲੀ-ਰੋਪੜ ਮਾਰਗ ’ਤੇ ਸੋਲਖੀਆਂ ਟੋਲ ਪਲਾਜ਼ਾ ਵਿਖੇ ਮੀਟਿੰਗ ਕਰਨ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਪੁਤਲਾ ਸਾੜਿਆ ਗਿਆ। ਇਸ ਤੋਂ ਪਹਿਲਾਂ ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 27 ਸਤੰਬਰ ਨੂੰ ਭਾਰਤ ਬੰਦ ਕਰਨ ਬਾਰੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਹੋਏ ਅਤੇ ਨੁਮਾਇੰਦਿਆਂ ਵੱਲੋਂ ਆਪਣੇ-ਆਪਣੇ ਵਿਚਾਰ ਕਿਸਾਨੀ ਸੰਘਰਸ਼ ਨੂੰ ਤੇਜ਼ ਕਰਨ ਸਬੰਧੀ ਪੇਸ਼ ਕੀਤੇ ਗਏ। ਜਿਸ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।
ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਚੜੂਨੀ (ਪੰਜਾਬ ), ਭਾਰਤੀ ਕਿਸਾਨ ਯੂਨੀਅਨ ਖੋਸਾ, ਕਿਰਤੀ ਕਿਸਾਨ ਮੋਰਚਾ ਰੋਪੜ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਆਨੰਦਪੁਰ ਸਾਹਿਬ ਦੇ ਨੁਮਾਇੰਦਿਆਂ ਵੱਲੋਂ ਮੀਟਿੰਗ ਵਿਚ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਗੁਰਮੇਲ ਸਿੰਘ ਬਾੜਾ, ਕੁਲਵਿੰਦਰ ਸਿੰਘ ਪੰਜੋਲਾ, ਪਰਵਿੰਦਰ ਸਿੰਘ ਅਲੀਪੁਰ, ਤਰਲੋਚਨ ਸਿੰਘ ਚੱਠਾ, ਦਲਜੀਤ ਸਿੰਘ ਗਿੱਲ, ਕੁਲਵੰਤ ਸਿੰਘ ਸੈਣੀ, ਗੁਰਚਰਨ ਸਿੰਘ ਮੀਆਂਪੁਰ, ਜਸਵੀਰ ਸਿੰਘ ਸੋਲਖੀਆਂ, ਪਰਗਟ ਸਿੰਘ ਬਰਸਾਲਪੁਰ, ਕੁਲਵਿੰਦਰ ਸਿੰਘ ਭਾਗੋ ਮਾਜਰਾ, ਗੁਰਮੀਤ ਸਿੰਘ ਗਿੱਲ ਹਾਜ਼ਰ ਸਨ।