ਪ੍ਰਧਾਨ ਮੰਤਰੀ ਮੋਦੀ ਵਲੋਂ ਖੇਤੀ ਕਾਨੂੰਨ ਵਾਪਸ ਲੈਣ ’ਤੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

Friday, Nov 19, 2021 - 06:26 PM (IST)

ਪ੍ਰਧਾਨ ਮੰਤਰੀ ਮੋਦੀ ਵਲੋਂ ਖੇਤੀ ਕਾਨੂੰਨ ਵਾਪਸ ਲੈਣ ’ਤੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫ਼ੈਸਲੇ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੀ ਜਿੱਤ ਦੱਸਿਆ ਹੈ। ਟਵੀਟ ਕਰਦੇ ਹੋਏ ਮੁੱਖ ਮੰਤਰੀ ਨੇ ਆਖਿਆ ਹੈ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਲੰਮੇ ਸ਼ਾਂਤਮਈ ਸੰਘਰਸ਼ ਦੀ ਜਿੱਤ ਹੈ। ਅੰਨਦਾਤਾ ਨੂੰ ਮੇਰਾ ਸਲਾਮ।

ਇਹ ਵੀ ਪੜ੍ਹੋ : ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ’ਤੇ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ਮੋਰਚੇ ’ਤੇ ਲਿਆ ਇਹ ਫ਼ੈਸਲਾ

ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨੇ ਕੀਤਾ ਖੇਤੀ ਕਾਨੂੰਨ ਵਾਪਸੀ ਦਾ ਐਲਾਨ
ਦੱਸਣਯੋਗ ਹੈ ਕਿ ਅੱਜ ਗੁਰਪੁਰਬ ਦੇ ਦਿਹਾੜੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿਚ ਘਿਰੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਅਤੇ ਇਸ ਸਬੰਧੀ ਇਕ ਬਿੱਲ ਸੰਸਦ ਦੇ ਆਗਾਮੀ ਸੈਸ਼ਨ ਵਿਚ ਲਿਆਂਦਾ ਜਾਵੇਗਾ। ਕਿਸਾਨ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨਾਲ ਜੁੜੇ ਮੁੱਦਿਆਂ ’ਤੇ ਇਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਕਿਹਾ, '5 ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿਚ, ਮੈਂ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ।'

ਇਹ ਵੀ ਪੜ੍ਹੋ : ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਸ ਲੈਣ ’ਤੇ ਪ੍ਰਕਾਸ਼ ਸਿੰਘ ਬਾਦਲ ਨੇ ਆਖੀ ਵੱਡੀ ਗੱਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਛੋਟੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੀ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਦੀ ਰੂਪ ਰੇਖਾ ਦੱਸੀ। ਉਨ੍ਹਾਂ ਕਿਹਾ ਕਿ ਖੇਤੀ ਬਜਟ ਵਿਚ 5 ਗੁਣਾ ਵਾਧਾ ਕੀਤਾ ਗਿਆ ਹੈ, ਜਿਸ ਵਿਚ ਹਰ ਸਾਲ 1.25 ਲੱਖ ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾ ਰਹੇ ਹਨ। ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਿਸਾਨਾਂ ਦੇ ਇਕ ਹਿੱਸੇ ਨੂੰ 3 ਨਵੇਂ ਖੇਤੀਬਾੜੀ ਕਾਨੂੰਨਾਂ ਦੇ ਲਾਭਾਂ ਨੂੰ ਸਮਝਾਉਣ ਵਿਚ ਅਸਫ਼ਲ ਰਹੀ ਹੈ।

ਇਹ ਵੀ ਪੜ੍ਹੋ : ਬਿਜਲੀ ਸਮਝੌਤਿਆਂ ’ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਮੁੱਖ ਮੰਤਰੀ ਚੰਨੀ ਨੂੰ ਕੀਤਾ ਚੈਲੰਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News