ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵੱਡਾ ਬਿਆਨ

Friday, Oct 01, 2021 - 07:51 PM (IST)

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵੱਡਾ ਬਿਆਨ

ਨਵੀਂ ਦਿੱਲੀ/ਚੰਡੀਗੜ੍ਹ : ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਚਿੰਨੀ ਵਲੋਂ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ। ਲਗਭਗ 40 ਮਿੰਟ ਚੱਲੀ ਇਸ ਮੁਲਾਕਾਤ ਤੋਂ ਬਾਅਦ ਚਰਨਜੀਤ ਚੰਨੀ ਨੇ ਕਿਹਾ ਕਿ ਇਹ ਇਕ ਰਸਮੀ ਮੁਲਾਕਾਤ ਸੀ ਜੋ ਇਕ ਖੁਸ਼ਗਵਾਰ ਮਾਹੌਲ ਵਿਚ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਲੰਬੀ ਚਰਚਾ ਹੋਈ, ਜਿਸ ਵਿਚ ਉਨ੍ਹਾਂ ਮੁੱਖ ਤੌਰ ’ਤੇ ਪੰਜਾਬ ਨਾਲ ਸੰਬੰਧਤ ਤਿੰਨ ਮੁੱਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਹਿਲਾ ਮੁੱਦਾ ਉਨ੍ਹਾਂ ਝੋਨੇ ਦੀ ਦੇਰੀ ਨਾਲ ਸ਼ੁਰੂ ਹੋ ਰਹੀ ਖਰੀਦ ਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ 70 ਸਾਲਾਂ ਵਿਚ ਇਹ ਪਹਿਲੀ ਵਾਰ ਹੈ ਜਦੋਂ ਝੋਨੇ ਦੀ ਖਰੀਦ 10 ਦਿਨ ਦੇਰੀ ਨਾਲ ਸ਼ੁਰੂ ਹੋ ਰਹੀ ਹੈ, ਲਿਹਾਜ਼ਾ ਉਨ੍ਹਾਂ ਇਸ ਨੂੰ ਜਲਦ ਸ਼ੁਰੂ ਕਰਵਾਉਣ ਦੀ ਬੇਨਤੀ ਕੀਤੀ ਹੈ। ਇਸ ’ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਬਾਰੇ ਵਿਚਾਰ ਕਰਕੇ ਜਲਦੀ ਹੀ ਕੋਈ ਫ਼ੈਸਲਾ ਲੈਣਗੇ।

ਇਹ ਵੀ ਪੜ੍ਹੋ : ਹਰੀਸ਼ ਰਾਵਤ ਦੇ ਬਿਆਨ ’ਤੇ ਕੈਪਟਨ ਦਾ ਠੋਕਵਾਂ ਜਵਾਬ, ਕਿਹਾ ਫੋਨ ਕਰਨ ਦੀਆਂ ਗੱਲਾਂ ਸਿਰਫ ਬਕਵਾਸ

ਦੂਜਾ ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀਬਾੜੀ ਸੂਬਾ ਹੈ ਅਤੇ ਇਥੋਂ ਦੇ ਲੋਕਾਂ ਦੀ ਅਰਥਵਿਵਸਥਾ ਜ਼ਿਆਦਾਤਰ ਖੇਤੀ ’ਤੇ ਨਿਰਭਰ ਕਰਦੀ ਹੈ। ਮੈਂ ਉਨ੍ਹਾਂ ਨੂੰ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਜਿਹੜਾ ਵਿਵਾਦ ਚੱਲ ਰਿਹਾ ਹੈ ਇਸ ਨੂੰ ਖ਼ਤਮ ਕੀਤਾ ਜਾਵੇ। ਇਸ ’ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਵੀ ਇਸ ਮਸਲੇ ਦਾ ਹੱਲ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਮੁੜ ਅਖ਼ਤਿਆਰ ਕਰੇ ਕਿਉਂਕਿ ਕਿਸੇ ਵੀ ਮਸਲੇ ਦਾ ਹੱਲ ਗੱਲਬਾਤ ਨਾਲ ਹੀ ਹੁੰਦਾ ਹੈ। ਚੰਨੀ ਨੇ ਕਿਹਾ ਕਿ ਪੰਜਾਬ ਤਾਂ ਹੀ ਤਰੱਕੀ ਕਰ ਸਕੇਗਾ ਜੇ ਸਾਡਾ ਕਿਸਾਨ ਅਤੇ ਮਜ਼ਦੂਰ ਖੁਸ਼ਹਾਲ ਹੋਵੇਗਾ। ਪੰਜਾਬ ਨੇ ਹਮੇਸ਼ਾ ਦੇਸ਼ ਲਈ, ਦੇਸ਼ ਦੀ ਏਕਤਾ ਅਤੇ ਆਜ਼ਾਦੀ ਲਈ ਲੜਾਈ ਲੜੀ ਹੈ। ਲਿਹਾਜ਼ਾ ਪੰਜਾਬ ਨੂੰ ਅਜਿਹੇ ਮਾਮਲਿਆਂ ਤੋਂ ਦੂਰ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਆਉਂਦੇ ਦਿਨਾਂ ’ਚ ਵੱਡਾ ਧਮਾਕਾ ਕਰਨਗੇ ਕੈਪਟਨ ਅਮਰਿੰਦਰ ਸਿੰਘ, ਖੇਡਣਗੇ ਇਹ ਮਾਸਟਰ ਸਟ੍ਰਾਕ

ਤੀਜਾ ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਵਿਚਾਲੇ ਜਿਹੜਾ ਕੌਰੀਡੋਰ ਬਣਿਆ ਹੈ, ਇਥੋਂ ਹੀ ਸਿੱਖ ਸੰਗਤ ਆਪਣੇ ਗੁਰੂ ਸਾਹਿਬ ਦੇ ਘਰ ਨੂੰ ਦਰਸ਼ਨ ਦੀਦਾਰ ਕਰਨ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਕੌਰੀਡੋਰ ਕੋਰੋਨਾ ਕਾਰਣ ਬੰਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਇਸ ਨੂੰ ਤੁਰੰਤ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਗੁਰੂ ਘਰ ਨਤਮਸਤਕ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਾਲ ਔਰਗੈਨਿਕ ਖੇਤੀ ਸੰਬੰਧੀ ਵੀ ਗੱਲਬਾਤ ਹੋਈ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਕੈਪਟਨ ’ਤੇ ਵੱਡਾ ਹਮਲਾ, ਖੁੱਲ੍ਹੇਆਮ ਕੀਤਾ ਚੈਲੰਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News