ਮੋਦੀ ਦਾ ਵਿਰੋਧ ਕਰਨ ਆਏ ਕਿਸਾਨਾਂ ਨੂੰ ਪੁਲਸ ਨੇ ਲਿਆ ਹਿਰਾਸਤ ''ਚ

05/13/2019 7:04:09 PM

ਬਠਿੰਡਾ (ਅਮਿਤ) : ਬਠਿੰਡਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਸਿੱਧਪੁਰ ਦੇ ਕਿਸਾਨਾਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ। ਡਾ. ਸਵਾਮੀਨਾਥਨ ਰਿਪੋਰਟ ਲਾਗੂ ਨਾ ਹੋਣ ਕਾਰਨ ਨਾਰਾਜ਼ ਚੱਲ ਰਹੇ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਪਹਿਲਾਂ ਹੀ ਪ੍ਰਧਾਨ ਮੰਤਰੀ ਦੇ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਜਿਵੇਂ ਹੀ ਕਾਲੀਆਂ ਝੰਡੀਆਂ ਲੈ ਕੇ ਕਿਸਾਨ ਮੋਦੀ ਦੀ ਰੈਲੀ ਵਿਰੋਧ ਕਰਨ ਪਹੁੰਚੇ ਤਾਂ ਪੁਲਸ ਨੇ ਇਨ੍ਹਾਂ ਨੂੰ ਸਥਾਨਕ ਮਿੰਨੀ ਸਕੱਤਰੇਤ 'ਤੇ ਬੈਰੀਕੇਡ ਲਗਾ ਕੇ ਰੋਕ ਲਿਆ। 
ਇਸ ਦੌਰਾਨ ਗੁੱਸੇ 'ਚ ਆਏ ਕਿਸਾਨਾਂ ਵਲੋਂ ਦੂਸਰੇ ਪਾਸਿਓਂ ਅੱਗੇ ਜਾਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਦੀ ਪੁਲਸ ਨਾਲ ਧੱਕਾ-ਮੁੱਕੀ ਵੀ ਹੋਈ। ਇਸ ਦਰਮਿਆਨ ਪੁਲਸ ਨੇ 300 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ।


Gurminder Singh

Content Editor

Related News