ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਬਾਅਦ ਸਿਆਸਤ ਗਰਮਾਈ, ਜਥੇਦਾਰ ਨੇ ਦਿੱਤਾ ਵੱਡਾ ਬਿਆਨ
Friday, Jan 07, 2022 - 10:17 PM (IST)
ਤਲਵੰਡੀ ਸਾਬੋ/ਅੰਮ੍ਰਿਤਸਰ (ਮੁਨੀਸ਼) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਾੜੀ ਘਟਨਾ ਕਰਾਰ ਦਿੱਤਾ ਹੈ। ਜਥੇਦਾਰ ਨੇ ਕਿਹਾ ਹੈ ਕਿ ਇਹ ਘਟਨਾਕ੍ਰਮ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਚਾਲੇ ਤਾਲਮੇਲ ਦੀ ਕਮੀ ਕਾਰਣ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਿੱਖਾਂ ਨੂੰ ਟਾਰਗੇਟ ਕੀਤਾ ਜਾਣਾ ਗਲਤ ਹੈ। ਨਫਰਤ ਦੇ ਅੱਤਵਾਦ ’ਤੇ ਕੇਂਦਰ ਨੂੰ ਨਕੇਲ ਕੱਸਣੀ ਚਾਹੀਦੀ ਹੈ। ਨਫਰਤ ਦੇ ਅੱਤਵਾਦ ਫੈਲਾਉਣ ਵਾਲਿਆਂ ਖ਼ਿਲਾਫ਼ ਦੇਸ਼ਧਰੋਹ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣ ਵਾਲੇ 150 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲਾ ਦਰਜ
ਜਥੇਦਾਰ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਜਾਣਬੁੱਝ ਕੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਕ ਫਿਰਕੇ ਨੂੰ ਨਿਸ਼ਾਨਾ ਬਣਾ ਕੇ ਉਸ ਖ਼ਿਲਾਫ਼ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ, ਤਾਂ ਇਹ ਵੀ ਇਕ ਕਿਸਮ ਦਾ ਅੱਤਵਾਦ ਹੈ ਅਤੇ ਇਸ ਤਰ੍ਹਾਂ ਦਾ ਅੱਤਵਾਦ ਫੈਲਾਉਣ ਵਾਲਿਆਂ ’ਤੇ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਜਿਹੜਾ ਵੀ ਘਟਨਾਕ੍ਰਮ ਵਾਪਰਿਆ ਹੈ, ਇਸ ਨੂੰ ਸਿੱਖ ਕੌਮ ਨਾਲ ਜੋੜ ਕੇ ਨਹੀਂ ਵੇਖਿਆ ਜਾਣਾ ਚਾਹੀਦਾ ਹੈ। ਇਹ ਮਾਮਲਾ ਕੇਂਦਰ ਅਤੇ ਪੰਜਾਬ ਸਰਕਾਰ ਦਾ ਹੈ, ਸਿੱਖਾਂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਗ਼ਲਤ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਸਖ਼ਤ ਕਦਮ, ਲਿਆ ਵੱਡਾ ਫ਼ੈਸਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?