ਅੱਤਵਾਦ ਦਾ ਸੰਤਾਪ ਹੰਢਾਅ ਚੁੱਕੇ ਪੀੜਤ ਪਰਿਵਾਰ ਮੋਦੀ ਨਾਲ ਕਰਨਗੇ ਮੁਲਾਕਾਤ
Sunday, Nov 11, 2018 - 05:14 PM (IST)
ਅੰਮ੍ਰਿਤਸਰ (ਸੁਮਿਤ) - ਅੱਤਵਾਦ ਦੇ ਕਾਲੇ ਦੌਰ ਦਾ ਸੰਤਾਪ ਭੋਗ ਚੁੱਕੇ ਪੀੜਤ ਪਰਿਵਾਰਾਂ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਲਈ ਅੰਮ੍ਰਿਤਸਰ 'ਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2017 'ਚ ਆਪਣੇ ਮਨ ਕੀ ਬਾਤ ਪ੍ਰੋਗਰਾਮ 'ਚ ਅੱਤਵਾਦ ਪੀੜਤ ਪਰਿਵਾਰਾਂ ਨੂੰ ਸਿੱਖ ਦੰਗਾਂ ਪੀੜਤ ਪਰਿਵਾਰਾਂ ਦੀ ਤਰਜ 'ਤੇ ਮੁਆਵਜ਼ਾ ਦੇਣ ਦੀ ਗੱਲ ਆਖੀ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਉਕਤ ਪਰਿਵਾਰ ਅੱੱਜ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦਾ ਵਾਅਦਾ ਯਾਦ ਦਿਵਾਉਣ ਲਈ ਪੰਜਾਬ 'ਚੋਂ 100 ਵਿਅਕਤੀਆਂ ਦਾ ਇਕ ਡੈਲੀਗੇਟ ਦਿੱਲੀ ਜਾਵੇਗਾ।