ਕਿਸਾਨਾਂ ਦੀ ''ਕਰਜ਼ਾ ਮੁਆਫੀ'' ''ਤੇ ਮੋਦੀ ਦਾ ਕਾਂਗਰਸ ''ਤੇ ਵਾਰ

Thursday, Jan 03, 2019 - 06:38 PM (IST)

ਕਿਸਾਨਾਂ ਦੀ ''ਕਰਜ਼ਾ ਮੁਆਫੀ'' ''ਤੇ ਮੋਦੀ ਦਾ ਕਾਂਗਰਸ ''ਤੇ ਵਾਰ

ਗੁਰਦਾਸਪੁਰ : 'ਮਿਸ਼ਨ-2019' ਦੀ ਸ਼ੁਰੂਆਤ ਗੁਰਦਾਸਪੁਰ ਦੀ ਧਰਤੀ ਤੋਂ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫੀ ਸਬੰਧੀ ਕਾਂਗਰਸ 'ਤੇ ਖੂਬ ਤੰਜ ਕੱਸੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਕੀ ਕਿਸਾਨਾਂ ਦੇ ਮਰਨ ਤੋਂ ਬਾਅਦ ਕਾਂਗਰਸ ਉਨ੍ਹਾਂ ਦਾ ਕਰਜ਼ਾ ਮੁਆਫ ਕਰੇਗੀ? ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2008-2009 'ਚ ਕਾਂਗਰਸ ਸਰਕਾਰ ਨੇ ਦੇਸ਼ ਦੇ ਕਿਸਾਨਾਂ ਨਾਲ 6 ਲੱਖ ਕਰੋੜ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਸਿਰਫ 60 ਹਜ਼ਾਰ ਕਰੋੜ ਦਾ ਕਰਜ਼ਾ ਹੀ ਮੁਆਫ ਕੀਤਾ ਗਿਆ, ਜਦੋਂ ਕਿ ਬਾਕੀ ਕਿਸਾਨਾਂ ਦੇ ਪੱਲੇ ਕੱਖ ਨਹੀਂ ਪਿਆ। ਮੋਦੀ ਨੇ ਕਿਹਾ ਕਿ ਇਹੀ ਹਾਲ ਪੰਜਾਬ ਦੀ ਕੈਪਟਨ ਸਰਕਾਰ ਦਾ ਹੈ, ਜਿਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਕਰਜ਼ਾ ਮੁਆਫੀ ਦੇ ਵੱਡੇ-ਵੱਡੇ ਵਾਅਦੇ ਤਾਂ ਕਰ ਲਏ ਪਰ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੀ। ਮੋਦੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਕਿਸਾਨਾਂ ਨਾਲ ਧੋਖਾ ਹੀ ਕੀਤਾ ਹੈ। 


author

Babita

Content Editor

Related News