ਕੇਂਦਰੀ ਮੰਤਰੀ ਬਣਨ ''ਤੇ ਹਰਸਿਮਰਤ ਬਾਦਲ ਨੇ ਖੋਲ੍ਹੇ ਪੱਤੇ (ਵੀਡੀਓ)

06/01/2019 7:02:33 PM

ਨਵੀਂ ਦਿੱਲੀ/ਚੰਡੀਗੜ੍ਹ : ਲਗਾਤਾਰ ਦੂਜੀ ਵਾਰ ਕੇਂਦਰੀ ਕੈਬਨਿਟ ਵਿਚ ਮੰਤਰੀ ਬਣਾਏ ਜਾਣ 'ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਹਰਸਿਮਰਤ ਨੇ ਕਿਹਾ ਕਿ ਪਿਛਲੇ ਪੰਜ ਸਾਲਾ ਦੌਰਾਨ ਇਸ ਮੰਤਰਾਲੇ ਅਧੀਨ ਉਨ੍ਹਾਂ ਚੰਗਾ ਕੰਮ ਕੀਤਾ ਹੈ ਅਤੇ ਹੁਣ ਮੁੜ ਉਹ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਦੇ ਟੀਚੇ ਨਾਲ ਕੰਮ ਕਰਨਗੇ। ਹਰਸਿਮਰਤ ਨੇ ਕਿਹਾ ਕਿ ਸਰਕਾਰ 2022 ਤਕ ਕਿਸਾਨਾਂ ਦੀ ਆਮਦਨ ਦੀ ਦੁੱਗਣਾ ਕਰਨ ਦਾ ਹਰ ਸੰਭਵ ਯਤਨ ਕਰੇਗੀ। 
ਅੱਗੇ ਬੱਲਦੇ ਹੋਏ ਹਰਸਿਮਰਤ ਨੇ ਕਿਹਾ ਕਿ ਅੱਜ ਪੰਜਾਬ ਸਣੇ ਦੇਸ਼ ਦਾ ਸਭ ਤੋਂ ਵੱਡਾ ਮੁੱਦਾ ਬੇਰੋਜ਼ਗਾਰੀ ਹੈ, ਜਿਸ ਨੂੰ ਦੂਰ ਕਰਨ ਲਈ ਉਹ ਆਪਣੇ ਮੰਤਰਾਲੇ ਅਧੀਨ ਹਰ ਸੰਭਵ ਯਤਨ ਕਰਨਗੇ। ਹਰਸਿਮਰਤ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਅਜਿਹਾ ਮੰਤਰਾਲਾ ਹੈ ਜਿਸ ਵਿਚ ਕਈ ਨੌਕਰੀਆਂ ਨਿਕਲਦੀਆਂ ਰਹਿੰਦੀਆਂ ਹਨ, ਉਹ ਯਤਨ ਕਰਨਗੇ ਕਿ ਉਹ ਨੌਕਰੀਆਂ ਦੇ ਹੋਰ ਮੌਕੇ ਪੈਦਾ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ।

Gurminder Singh

This news is Content Editor Gurminder Singh