ਪੀ.ਐੱਮ. ਮੋਦੀ ਨੇ ਹਰਸਿਮਰਤ ਕੌਰ ਬਾਦਲ ਨੂੰ ਦਿੱਤੀ ਜਨਮ ਦਿਨ ਦੀ ਵਧਾਈ
Thursday, Jul 25, 2019 - 01:33 PM (IST)

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਹਰਸਿਮਰਤ ਅੱਜ ਯਾਨੀ ਵੀਰਵਾਰ ਨੂੰ 53 ਸਾਲ ਦੀ ਹੋ ਗਈ ਹੈ। ਮੋਦੀ ਨੇ ਟਵੀਟ ਕਰ ਕੇ ਲਿਖਿਆ,''ਹਰਸਿਮਰਤ ਕੌਰ ਬਾਦਲ ਜੀ ਨੂੰ ਜਨਮ ਦਿਨ ਦੀ ਵਧਾਈ। ਉਨ੍ਹਾਂ ਨੇ ਮਹੱਤਵਪੂਰਨ ਫੂਡ ਪ੍ਰੋਸੈਸਿੰਗ ਸੈਕਟਰ ਦੇ ਵਿਕਾਸ ਲਈ ਨਵੀਨਤਾਕਾਰੀ ਕੋਸ਼ਿਸ਼ ਕੀਤੀ ਹੈ।'' ਮੋਦੀ ਨੇ ਹਰਸਿਮਰਤ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਵੀ ਕੀਤੀ।