ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ, ਰੈਲੀ 'ਫਲਾਪ' ਹੋਣ ਕਾਰਨ ਪਰਤੇ PM ਮੋਦੀ
Wednesday, Jan 05, 2022 - 04:59 PM (IST)
ਜਲੰਧਰ (ਵੈੱਬ ਡੈਸਕ,ਸਾਗਰ)— ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ’ਤੇ ਲਾਏ ਜਾ ਰਹੇ ਇਲਜ਼ਾਮਾਂ ਨੂੰ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਰੈਲੀ ’ਚ ਭਾਜਪਾ ਦੇ ਲੋਕ ਨਹੀਂ ਪਹੁੰਚੇ ਸਨ, ਜਿਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਪਸ ਪਰਤ ਗਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਖ਼ੁਦ ਨਹੀਂ ਜਾਣਾ ਚਾਹੁੰਦੇ ਸਨ, ਕਿਉਂਕਿ ਲੋਕਾਂ ਦੇ ਨਾ ਪਹੁੰਚਣ ਕਰਕੇ ਰੈਲੀ ਫਲਾਪ ਹੋ ਚੁੱਕੀ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਸਾਡੇ ’ਤੇ ਸੁਰੱਖਿਆ ’ਚ ਹੋਈ ਅਣਗਹਿਲੀ ਦਾ ਠੀਕਰਾ ਭੰਨ ਰਹੀ ਹੈ ਜਦਕਿ ਅਸਲੀਅਲ ਇਹੀ ਹੈ ਕਿ ਰੈਲੀ ਫਲਾਪ ਹੋਣ ਕਰਕੇ ਪੀ. ਐੱਮ. ਮੋਦੀ ਨੂੰ ਵਾਪਸ ਜਾਣਾ ਪਿਆ।
ਇਹ ਵੀ ਪੜ੍ਹੋ: ਕਪੂਰਥਲਾ ਵਿਖੇ ਵਿਆਹ ’ਚ ਸੂਟ-ਬੂਟ ਪਾ ਕੇ ਪੁੱਜੇ 12 ਸਾਲਾ ਬੱਚੇ ਨੇ ਕੀਤਾ ਅਜਿਹਾ ਕਾਰਾ ਕਿ ਸਭ ਦੇ ਉੱਡੇ ਹੋਸ਼
ਅੱਗੇ ਬੋਲਦੇ ਹੋਏ ਰਾਜ ਕੁਮਾਰ ਵੇਕਰਾ ਨੇ ਕਿਹਾ ਕਿ ਸਾਡੇ ਵੱਲੋਂ ਕੋਈ ਵੀ ਸੁਰੱਖਿਆ ਵਿਚ ਅਣਗਹਿਲੀ ਨਹੀਂ ਵਰਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫੇਰੀ ਨੂੰ ਲੈ ਕੇ ਉਨ੍ਹਾਂ ਦੀ ਸੁਰੱਖਿਆ ਸਬੰਧੀ ਪੂਰਾ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੂਰੀ ਰਾਤ ਰੀਵਿਊ ਕਰਦੇ ਰਹੇ ਹਨ ਅਤੇ ਅੱਜ ਅਚਾਨਕ ਮੌਸਮ ਖ਼ਰਾਬ ਹੋਣ ਕਰਕੇ ਮੋਦੀ ਨੂੰ ਮਾਰਗ ਰਾਹੀਂ ਜਾਣਾ ਪਿਆ। ਰਸਤੇ ’ਚ ਪ੍ਰਦਰਸ਼ਨਕਾਰੀਆਂ ਨੇ ਧਰਨਾ ਦਿੱਤਾ ਹੋਇਆ ਸੀ, ਜਿਸ ਕਰਕੇ ਥੋੜ੍ਹੀ ਮੁਸ਼ਕਿਲ ਆਈ। ਸਾਡੇ ਵੱਲੋਂ ਸੁਰੱਖਿਆ ਵਿਚ ਕੋਈ ਵੀ ਅਣਗਹਿਲੀ ਨਹੀਂ ਵਰਤੀ ਗਈ ਹੈ।
ਇਹ ਵੀ ਪੜ੍ਹੋ: ਬਰਨਾਲਾ ਪੁੱਜੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀਆਂ ਔਰਤਾਂ ਤੇ ਧੀਆਂ ਲਈ ਕੀਤੇ ਵੱਡੇ ਐਲਾਨ
ਸੁਰੱਖਿਆ ’ਚ ਹੋਈ ਅਣਗਹਿਲੀ: ਗ੍ਰਹਿ ਮੰਤਰਾਲਾ
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਫਿਰੋਜ਼ਪੁਰ ’ਚ ਰੈਲੀ ਨੂੰ ਸੰਬੋਧਨ ਕੀਤਾ ਜਾਣਾ ਸੀ ਪਰ ਉਨ੍ਹਾਂ ਦਾ ਇਹ ਦੌਰਾ ਰੱਦ ਹੋ ਗਿਆ। ਇਸ ਸਬੰਧੀ ਗ੍ਰਹਿ ਮੰਤਰਾਲਾ ਨੇ ਬਿਆਨ ਜਾਰੀ ਕਰਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਗ੍ਰਹਿ ਮੰਤਰਾਲਾ ਨੇ ਮੋਦੀ ਦੇ ਦੌਰੇ ਦੀ ਸਮਾਂ ਸਾਰਣੀ ਬਾਰੇ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਦੱਸਿਆ ਸੀ। ਇਸ ਨੂੰ ਧਿਆਨ ’ਚ ਰੱਖਦੇ ਹੋਏ ਉਨ੍ਹਾਂ ਨੂੰ ਸਹੀ ਤਿਆਰੀ ਦੇ ਨਾਲ-ਨਾਲ ਸਖ਼ਤ ਸੁਰੱਖਿਆ ਦੇ ਪ੍ਰਬੰਧ ਕਰਨੇ ਸਨ। ਇਸ ਤੋਂ ਇਲਾਵਾ ਸੜਕੀ ਮਾਰਗ ਰਾਹੀਂ ਕਿਸੇ ਵੀ ਆਵਾਜਾਈ ਨੂੰ ਸੁਰੱਖਿਅਤ ਕਰਨ ਲਈ ਵਾਧੂ ਸੁਰੱਖਿਆ ਤਾਇਨਾਤ ਕਰਨੀ ਸੀ, ਜੋਕਿ ਸਪੱਸ਼ਟ ਤੌਰ ’ਤੇ ਤਾਇਨਾਤ ਨਹੀਂ ਸੀ। ਸੁਰੱਖਿਆ ’ਚ ਕੋਤਾਹੀ ਕਾਰਨ ਪ੍ਰਧਾਨ ਮੰਤਰੀ ਮੋਦੀ ਨੇ ਬਠਿੰਡਾ ਹਵਾਈ ਅੱਡੇ ਜਾਣ ਦਾ ਫ਼ੈਸਲਾ ਲਿਆ। ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਸਲੇ ਨੂੰ ਧਿਆਨ ’ਚ ਲਿਆ ਅਤੇ ਇਸ ਨੂੰ ਸੁਰੱਖਿਆ ’ਚ ਵੱਡੀ ਅਣਗਹਿਲੀ ਮੰਨਿਆ ਹੈ, ਜਿਸ ਦੀ ਵਿਸਥਾਰ ਨਾਲ ਰਿਪੋਰਟ ਸੂਬਾ ਸਰਕਾਰ ਨੂੰ ਦੇਣੀ ਹੋਵੇਗੀ।
ਇਹ ਵੀ ਪੜ੍ਹੋ: ਸਿੱਧੂ ਦੇ ਐਲਾਨਾਂ ਮਗਰੋਂ ਪੰਜਾਬ 'ਚ ਗਰਮਾਈ ਸਿਆਸਤ, ਜਸਵੀਰ ਗੜ੍ਹੀ ਬੋਲੇ, 'ਚੰਨੀ ਵਾਂਗ ਕਰਨ ਲੱਗੇ ਲੋਕਾਂ ਨੂੰ ਗੁੰਮਰਾਹ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ