PM ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੀ ਜਾਂਚ ਲਈ ਕੇਂਦਰ ਦੀ 3 ਮੈਂਬਰੀ ਟੀਮ ਫਿਰੋਜ਼ਪੁਰ ਪੁੱਜੀ

Friday, Jan 07, 2022 - 05:29 PM (IST)

ਫਿਰੋਜ਼ਪੁਰ (ਵੈੱਬ ਡੈਸਕ.ਕੁਮਾਰ)— ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਟੀਮ ਫਿਰੋਜ਼ਪੁਰ ਵਿਖੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲੈਣ ਪਹੁੰਚੀ ਹੈ।  ਇਥੇ ਦੱਸ ਦੇਈਏ ਕਿ ਫਿਰੋਜ਼ਪੁਰ ਵਿਖੇ 5 ਜਨਵਰੀ ਨੂੰ ਹੋਣ ਵਾਲੀ ਰੈਲੀ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਤੋਂ ਫਿਰੋਜ਼ਪੁਰ ਜਾ ਰਹੇ ਹਨ ਅਤੇ ਰਸਤੇ ’ਚ ਹੁਸੈਨੀਵਾਲਾ ਤੋਂ ਫਿਰੋਜ਼ਪੁਰ ਜਾਂਦੇ ਵੇਲੇ ਉਨ੍ਹਾਂ ਦਾ ਕਾਫ਼ਿਲਾ ਕਿਸਾਨਾਂ ਵੱਲੋਂ ਲਾਏ ਗਏ ਧਰਨੇ ਨੂੰ ਲੈ ਕੇ ਫਲਾਈਓਵਰ ’ਤੇ ਕਰੀਬ 20 ਮਿੰਟਾਂ ਤੱਕ ਰੁਕਿਆ ਰਿਹਾ। ਕਰੀਬ 20 ਮਿੰਟਾਂ ਤੱਕ ਰੁਕਣ ਮਗਰੋਂ ਨਰਿੰਦਰ ਮੋਦੀ ਇਥੋਂ ਯੂ-ਟਰਨ ਲੈਂਦੇ ਹੋਏ ਰੈਲੀ ਕੀਤੇ ਬਿਨਾਂ ਹੀ ਮੁੜ ਦਿੱਲੀ ਵੱਲ ਨੂੰ ਪਰਤ ਗਏ ਸਨ। 

ਇਹ ਵੀ ਪੜ੍ਹੋ: ਪਰਗਟ ਸਿੰਘ ਦੀ ਸਿੱਧੂ ਤੋਂ ਬਣਨ ਲੱਗੀ ਦੂਰੀ, ਖ਼ਫ਼ਾ ਹੋਣ ਮਗਰੋਂ ਹਾਈਕਮਾਨ ਤਕ ਫਿਰ ਪਹੁੰਚਾਈ ਸ਼ਿਕਾਇਤ

PunjabKesari

 

 

ਕੇਂਦਰ ਸਰਕਾਰ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਅੱਜ ਸੁਧੀਰ ਕੁਮਾਰ ਸਕਸੈਨਾ ਸੈਕਰੇਟਰੀ, ਕੈਬਨਿਟ ਮੰਤਰੀ ਦੀ ਅਗਵਾਈ ’ਚ ਫਿਰੋਜ਼ਪੁਰ ਜਾਂਚ ਲਈ ਪਹੁੰਚੀ ਹੈ। ਇਹ ਕਮੇਟੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਅਤੇ ਪ੍ਰਬੰਧਾਂ ’ਚ ਹੋਈ ਲਾਪਰਵਾਹੀ ਦੇ ਲੱਗ ਰਹੇ ਦੋਸ਼ਾਂ ਸਬੰਧੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਪਤਾ ਲਗਾਏਗੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦੇ ਚੱਲਦੇ ਹੋਏ ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਦੇ ਪੁੱਲ ’ਤੇ ਕਿਵੇਂ ਅਤੇ ਕਿਹੜੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਗੱਡੀਆਂ ਦੇ ਕਾਫ਼ਿਲੇ ਨੂੰ ਰੋਕੀ ਰੱਖਿਆ ਅਤੇ ਆਮਦ ਨੂੰ ਲੈ ਕੇ ਬਠਿੰਡਾ-ਫਿਰੋਜ਼ਪੁਰ ਰੋਡ ’ਤੇ ਕੀਤੇ ਗਏ ਸੁਰੱਖਿਆ ਪ੍ਰਬੰਧ ਕਿਸ ਹੱਦ ਤੱਕ ਸਹੀ ਸੀ। 

ਇਹ ਵੀ ਪੜ੍ਹੋ: ਅੰਮ੍ਰਿਤਸਰ ਏਅਰਪੋਰਟ 'ਤੇ ਫਟਿਆ ਕੋਰੋਨਾ ਬੰਬ, ਇਟਲੀ ਤੋਂ ਆਏ 125 ਯਾਤਰੀ ਨਿਕਲੇ ਪਾਜ਼ੇਟਿਵ

PunjabKesari

ਕੇਂਦਰ ਸਰਕਾਰ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਅੱਜ ਸੁਧੀਰ ਕੁਮਾਰ ਸਕਸੈਨਾ ਸੈਕਰੇਟਰੀ, ਕੈਬਨਿਟ ਮੰਤਰੀ ਦੀ ਅਗਵਾਈ ’ਚ ਫਿਰੋਜ਼ਪੁਰ ਜਾਂਚ ਲਈ ਪਹੁੰਚੀ ਹੈ। ਇਹ ਕਮੇਟੀ ਕਮੇਟੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਅਤੇ ਪ੍ਰਬੰਧਾਂ ’ਚ ਹੋਈ ਲਾਪਰਵਾਹੀ ਦੇ ਲੱਗ ਰਹੇ ਦੋਸ਼ਾਂ ਸਬੰਧੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਪਤਾ ਲਗਾਏਗੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦੇ ਚੱਲਦੇ ਹੋਏ ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਦੇ ਪੁੱਲ ’ਤੇ ਕਿਵੇਂ ਅਤੇ ਕਿਹੜੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਗੱਡੀਆਂ ਦੇ ਕਾਫ਼ਿਲੇ ਨੂੰ ਰੋਕੀ ਰੱਖਿਆ ਅਤੇ ਆਮਦ ਨੂੰ ਲੈ ਕੇ ਬਠਿੰਡਾ-ਫਿਰੋਜ਼ਪੁਰ ਰੋਡ ’ਤੇ ਕੀਤੇ ਗਏ ਸੁਰੱਖਿਆ ਪ੍ਰਬੰਧ ਕਿਸ ਹੱਦ ਤੱਕ ਸਹੀ ਸੀ। 

ਪੰਜਾਬ ਸਰਕਾਰ ਵੱਲੋਂ ਜਾਂਚ ਲਈ ਬਣਾਈ ਗਈ ਹੈ 2 ਮੈਂਬਰੀ ਕਮੇਟੀ 
ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਦੌਰੇ ਦੌਰਾਨ ਸਾਹਮਣੇ ਆਈਆਂ ਲਾਪਰਵਾਹੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਨੇ 2 ਮੈਂਬਰੀ ਟੀਮ ਬਣਾਈ ਹੈ। ਇਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਕਮੇਟੀ ’ਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਤੇ ਜਸਟਿਸ ਅਨੁਰਾਗ ਵਰਮਾ ਸ਼ਾਮਲ ਹੋਣਗੇ। ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ।

ਇਹ ਵੀ ਪੜ੍ਹੋ:  ਮਨੀਲਾ ਤੋਂ ਦੁਖ਼ਦਾਇਕ ਖ਼ਬਰ, ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

27 ਸਾਬਕਾ ਆਈ. ਪੀ. ਐੱਸ. ਅਧਿਕਾਰੀਆਂ ਨੇ ਰਾਸ਼ਟਰਪਤੀ ਨੂੰ ਲਿਖਿਆ ਹੈ ਪੱਤਰ
ਪੰਜਾਬ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦਾ ਮਾਮਲਾ ਹੁਣ ਵੱਡਾ ਬਣਦਾ ਜਾ ਰਿਹਾ ਹੈ। ਪੀ. ਐੱਮ. ਮੋਦੀ ਦੀ ਸੁਰੱਖਿਆ ’ਚ ਹੋਈ ਖੁੰਝ ਨੂੰ ਲੈ ਕੇ ਹੁਣ 27 ਸਾਬਕਾ ਆਈ. ਪੀ. ਐੱਸ. ਅਧਿਕਾਰੀਆਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਪੱਤਰ ਵੀ ਲਿਖਿਆ ਹੈ। ਪੁਲਸ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਲੈ ਕੇ ਜ਼ਿੰਮੇਵਾਰ ਵਿਅਕਤੀਆਂ ’ਤੇ ਕਾਰਵਾਈ ਦੀ ਮੰਗ ਕੀਤੀ ਹੈ।
ਸਾਬਕਾ ਆਈ. ਪੀ. ਐੱਸ.ਅਧਿਕਾਰੀਆਂ ਨੇ ਪੰਜਾਬ ’ਚ ਹੋਈ ਕੱਲ ਦੀ ਘਟਨਾ ਨੂੰ ਪਹਿਲਾਂ ਤੋਂ ਹੀ ਤੈਅ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਘਟਨਾ ਦੀ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ ਹੈ। 27 ਆਈ. ਪੀ. ਐੱਸ. ਅਧਿਕਾਰੀਆਂ ’ਚ ਪੰਜਾਬ ਦੇ ਸਾਬਕਾ ਡੀ. ਜੀ. ਪੀ. ਪੀ. ਸੀ. ਡੋਗਰਾ, ਸਾਬਕਾ ਡੀ. ਜੀ. ਪੀ. ਮਹਾਰਾਸ਼ਟਰ ਪ੍ਰਵੀਣ ਦੀਕਸ਼ਿਤ ਦੀ ਅਗਵਾਈ ’ਚ ਸਾਬਕਾ ਡੀ. ਜੀ. ਪੀ., ਡੀ. ਜੀ., ਐਡੀਸ਼ਨਲ ਡੀ. ਜੀ. ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਅਤੇ ਪੁਲਸ ਵੱਲੋਂ ਯੋਜਨਾਬੱਧ ਸੁਰੱਖਿਆ ਖੁੰਝ ’ਚ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News