'ਆਪ' ਦੇ ਲੋਕ ਸਭਾ ਉਮੀਦਵਾਰ ਨਰਿੰਦਰ ਸ਼ੇਰਗਿੱਲ ਦਾ ਪਹਿਲਾ ਇੰਟਰਵਿਊ (ਵੀਡੀਓ)
Tuesday, Oct 30, 2018 - 02:46 PM (IST)
ਚੰਡੀਗੜ੍ਹ (ਰਵਿੰਦਰ) : ਆਮ ਆਦਮੀ ਪਾਰਟੀ ਵਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਨ੍ਹਾਂ 'ਚ ਸ੍ਰੀ ਆਨੰਦਪੁਰ ਸਾਹਿਬ ਤੋਂ ਨਰਿੰਦਰ ਸ਼ੇਰਗਿੱਲ ਵੀ ਸ਼ਾਮਲ ਹਨ। ਜਦੋਂ ਇਸ ਬਾਰੇ ਨਰਿੰਦਰ ਸ਼ੇਰਗਿੱਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਪਾਰਟੀ ਨੇ ਉਨ੍ਹਾਂ ਨੂੰ ਜੋ ਮਾਣ ਦਿੱਤਾ ਹੈ, ਇਸ ਲਈ ਹਮੇਸ਼ਾ ਉਹ ਪਾਰਟੀ ਦੇ ਸ਼ੁਕਰਗੁਜ਼ਾਰ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਦੇ ਨਾਲ-ਨਾਲ ਬਾਕੀ ਸੀਟਾਂ ਵੀ ਅਰਵਿੰਦ ਕੇਜਰੀਵਾਲ ਜੀ ਦੀ ਝੋਲੀ ਪਾਉਣਗੇ। ਨਰਿੰਦਰ ਸ਼ੇਰਗਿੱਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਕੰਮਾਂ ਦੀ ਜੋ ਹਨ੍ਹੇਰੀ ਚੱਲੇਗੀ, ਉਸ ਅੱਗੇ ਕਾਂਗਰਸੀ ਤੇ ਅਕਾਲੀ ਦੋਵੇਂ ਰੁੜ੍ਹ ਜਾਣਗੇ।
ਜਦੋਂ ਨਰਿੰਦਰ ਸ਼ੇਰਗਿੱਲ ਅੱਗੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਅੱਗੇ ਮੋਦੀ ਸਰਕਾਰ ਦਾ ਕੋਈ ਵੀ ਜਾਦੂ ਨਹੀਂ ਚੱਲੇਗਾ। ਨਰਿੰਦਰ ਸ਼ੇਰਗਿੱਲ ਨੇ ਕਿਹਾ ਕਿ ਪਾਰਟੀ ਸੁਪਰੀਮੋ ਕੇਜਰੀਵਾਲ ਨੇ ਜੋ ਕੰਮ ਕੀਤੇ ਹਨ, ਉਨ੍ਹਾਂ ਨੂੰ ਮੁੱਖ ਰੱਖਦਿਆਂ ਹੀ ਪਾਰਟੀ ਜਿੱਤ ਵੱਲ ਅੱਗੇ ਵਧੇਗੀ।