ਨਰੇਸ਼ ਧੀਗਾਨ ਨੇ ਪੰਜਾਬ ਸ਼ਡਿਊਲਡ ਕਾਸਟ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਅਹੁਦਾ ਸੰਭਾਲਿਆ

Friday, Dec 10, 2021 - 02:19 PM (IST)

ਨਰੇਸ਼ ਧੀਗਾਨ ਨੇ ਪੰਜਾਬ ਸ਼ਡਿਊਲਡ ਕਾਸਟ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਰੇਸ਼ ਧੀਗਾਨ ਨੂੰ ਪੰਜਾਬ ਸ਼ਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਾਈਨਾਂਸ ਕਾਰਪੋਰੇਸ਼ਨ ਦਾ ਉਪ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸ਼ਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਾਈਨਾਂਸ ਕਾਰਪਰੋਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਿਯੁਕਤੀ ਤੋਂ ਬਾਅਦ ਨਰੇਸ਼ ਧੀਗਾਨ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮਾਜਿਕ ਨਿਆ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਧੀਗਾਨ ਦਾ ਮੂੰਹ ਮਿੱਠਾ ਕਰਵਾਇਆ।

ਇਹ ਮਹੱਤਵਪੂਰਨ ਜ਼ਿੰਮੇਵਾਰੀ ਦੇਣ ਲਈ ਧੀਗਾਨ ਨੇ ਡਾ. ਵੇਰਕਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸਮਾਜ ਦੇ ਦੱਬੇ-ਕੁਲਚੇ ਵਰਗਾਂ ਦੀ ਪੂਰੀ ਦ੍ਰਿੜਤਾ, ਇਮਾਨਦਾਰੀ ਅਤੇ ਸਮਰਪਨ ਦੀ ਭਾਵਨਾ ਨਾਲ ਸੇਵਾ ਕਰਨਗੇ। ਇਸੇ ਦੌਰਾਨ ਹੀ ਪੰਜਾਬ ਸਰਕਾਰ ਨੇ ਪੰਜਾਬ ਸ਼ਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਾਈਨਾਂਸ ਕਾਰਪੋਰੇਸ਼ਨ ਦੇ ਬੋਰਡ ਆਫ ਡਾਇਰੈਕਟਰਜ਼ ਦਾ ਭਾਗ ਦਾਸ ਭਾਰਤ ਨੂੰ ਨਾਨ ਆਫੀਸ਼ੀਅਲ ਡਾਇਰੈਕਟਰ ਨਿਯੁਕਤ ਕੀਤਾ ਹੈ।
 


author

Babita

Content Editor

Related News