''ਆਪ'' ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ

Wednesday, Mar 23, 2022 - 11:00 AM (IST)

''ਆਪ'' ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ

ਸੰਗਰੂਰ (ਵਿਜੇ ਕੁਮਾਰ ਸਿੰਗਲਾ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸਭ ਤੋਂ ਘੱਟ ਉਮਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ 23 ਮਾਰਚ ਵਾਲੇ ਦਿਨ ਸ਼ਹੀਦਾਂ ਨੂੰ ਯਾਦ ਕਰਦਿਆਂ ਲਿਖਿਆ ਹੈ ਕਿ "ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ, ਵਤਨ ਪੇ ਮਿਟਨੇ ਵਾਲੋਂ ਕਾ ਯੇਹੀ ਬਾਕੀ ਨਿਸ਼ਾਂ ਹੋਗਾ, ਅਮਰ ਸ਼ਹੀਦ ਸਰਦਾਰ ਭਗਤ ਸਿੰਘ ਜੀ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਕੋਟਿਨ-ਕੋਟਿ ਪ੍ਰਣਾਮ ਕਰਦੇ ਹਾਂ।

ਆਓ ਰਲ-ਮਿਲ ਇਨ੍ਹਾਂ ਮਹਾਨ ਸਹੀਦਾਂ ਦੇ ਸੁਫ਼ਨਿਆ ਦਾ ਪੰਜਾਬ ਸਿਰਜੀਏ।'' ਹਲਕਾ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਅੱਜ ਸੰਗਰੂਰ ਵਿਖੇ ਰੱਖੇ ਵੱਖ-ਵੱਖ ਸਮਾਗਮਾਂ ਵਿਚ ਸ਼ਾਮਲ ਹੋਣਗੇ ਅਤੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਬੀਰਾਂ ਨੂੰ ਦਿਲੋਂ ਸੱਚੀ ਸ਼ਰਧਾਂਜਲੀ ਭੇਂਟ ਕਰਨਗੇ।


author

Babita

Content Editor

Related News