ਗੱਜਣਮਾਜਰਾ ’ਤੇ ਛਾਪੇਮਾਰੀ ਸਿਆਸੀ ਖਹਿਬਾਜ਼ੀ ਦੀ ਭਾਵਨਾ ਤੋਂ ਪ੍ਰੇਰਿਤ : ਭਰਾਜ
Sunday, May 08, 2022 - 02:22 PM (IST)
ਭਵਾਨੀਗੜ੍ਹ (ਕਾਂਸਲ, ਵਿਕਾਸ) : ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬਲਾਕ ਭਵਾਨੀਗੜ੍ਹ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨੀਲ ਕੰਠ ਕਾਲੋਨੀ ਭਵਾਨੀਗੜ੍ਹ ਵਿਖੇ ਆਪਣੇ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦਫ਼ਤਰ ’ਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆ ਜਾਣਗੀਆਂ ਤੇ ਦਫ਼ਤਰ ਹਰ ਸਮੇਂ ਲੋਕਾਂ ਦੀਆਂ ਸਮੱਸਿਆਵਾਂ ਲਈ ਖੁੱਲ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਬਲਾਕ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲੈ ਕੇ ਚੰਡੀਗੜ੍ਹ ਜਾਣ ਦੀ ਲੋੜ ਨਹੀ, ਉਨ੍ਹਾਂ ਦਾ ਹੁਣ ਇੱਥੇ ਹੱਲ ਹੋ ਜਾਵੇਗਾ ਤੇ ਉਹ ਖ਼ੁਦ ਬੈਠ ਕੇ ਆਮ ਜਨਤਾ ਦੀਆਂ ਮੁਸ਼ਕਲਾਂ ਸੁਣਨਗੇ।
ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ’ਤੇ ਸੀ. ਬੀ. ਆਈ. ਦੀ ਹੋਈ ਛਾਪੇਮਾਰੀ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਅਜਿਹੀ ਸਿਆਸੀ ਖਹਿਬਾਜ਼ੀ ਬਦਲਾਖੋਰੀ ਦੀ ਭਾਵਨਾ ਤਹਿਤ ਉਕਤ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸਾਂ ਲਗਾਤਾਰ ਜਾਰੀ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਨ੍ਹਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਹੇਅਰ ਡਰੈੱਸਰ ਦਾ ਉਸਤਰੇ ਨਾਲ ਗਲਾ ਵੱਢ ਕੀਤਾ ਕਤਲ
ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੇਗੀ ਜਾਵੇਗੀ। ਇਸ ਮੌਕੇ ਹਰਦੀਪ ਸਿੰਘ ਤੂਰ ਪ੍ਰਧਾਨ ਟਰੱਕ ਯੂਨੀਅਨ, ਰਾਮ ਗੋਇਲ, ਪ੍ਰਗਟ ਸਿੰਘ, ਅਮਰੇਲ ਸਿੰਘ ਸਰਪੰਚ, ਗੁਰਦੀਪ ਸਿੰਘ ਆਲੋਅਰਖ, ਕਰਨੈਲ ਸਿੰਘ ਸਾਬਕਾ ਸਰਪੰਚ ਮਾਂਝੀ ਸਮੇਤ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਤੇ ਆਗੂ ਮੌਜੂਦ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ