'ਨਿੱਕੇ ਮੂਸੇਵਾਲੇ' ਦੇ ਆਉਣ 'ਤੇ ਨਰਿੰਦਰ ਕੌਰ ਭਰਾਜ ਨੇ ਕੀਤਾ ਸ਼ੁਕਰਾਨਾ, ਬੱਚੇ ਲਈ ਕੀਤੀ ਅਰਦਾਸ

03/17/2024 5:10:49 PM

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਨਿੱਕੇ ਮੂਸੇਵਾਲਾ ਦੇ ਆਉਣ ਨਾਲ ਖੁਸ਼ੀਆਂ ਦਾ ਮਾਹੌਲ ਹੈ। ਹਰ ਕੋਈ ਪਰਿਵਾਰ ਨੂੰ ਵਧਾਈਆਂ ਦੇ ਰਿਹਾ ਹੈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵੀ ਸਿੱਧੂ ਪਰਿਵਾਰ ਨੂੰ ਨਿੱਕੇ ਮੂਸੇਵਾਲਾ ਦੇ ਆਉਣ 'ਤੇ ਵਧਾਈ ਦਿੱਤੀ ਹੈ ਅਤੇ ਐਕਸ 'ਤੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਅਕਾਲ ਪੁਰਖ ਵਾਹਿਗੁਰੂ ਦਾ ਬਹੁਤ-ਬਹੁਤ ਸ਼ੁਕਰਾਨਾ। ਵਾਹਿਗੁਰੂ ਇਸੇ ਤਰ੍ਹਾਂ ਪਰਿਵਾਰ ਨੂੰ ਹੋਰ ਖੁਸ਼ੀਆਂ ਅਤੇ ਬੱਚੇ ਨੂੰ ਤੰਦਰੁਸਤੀ ਬਖ਼ਸ਼ਣ।

ਇਹ ਵੀ ਪੜ੍ਹੋ : ਬਠਿੰਡਾ ਸੀਟ 'ਤੇ ਅਕਾਲੀ ਦਲ ਦਾ ਦਾਅ, AAP ਦੇ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਵੇਗੀ ਟੱਕਰ (ਵੀਡੀਓ)

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਨਿੱਕੇ ਮੂਸੇਵਾਲ ਦੀ ਤਸਵੀਰ ਪਾ ਕੇ ਇਹ ਖੁਸ਼ੀ ਲੋਕਾਂ ਨਾਲ ਸਾਂਝੀ ਕੀਤੀ ਸੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਬੱਚਾ ਅਤੇ ਮਾਤਾ ਦੋਵੇਂ ਤੰਦਰੁਸਤ ਹਨ। ਇਸ ਖ਼ੁਸ਼ੀ ਦੀ ਘੜੀ ਵਿਚ ਪਿਤਾ ਬਲਕੌਰ ਸਿੰਘ ਆਪਣੇ ਵੱਡੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਭਾਵੁਕ ਹੋ ਗਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਗੂੰਜੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ (ਵੀਡੀਓ)

ਦੁਨੀਆ ਭਰ ਵਿਚ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਆਉਣ 'ਤੇ ਖ਼ੁਸ਼ੀ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਮੈਂ ਅਕਾਲ ਪੁਰਖ਼ ਵਾਹਿਗੁਰੂ ਦਾ ਲੱਖ-ਲੱਖ ਸ਼ੁਕਰ ਕਰਦਾ ਅਤੇ ਉਨ੍ਹਾਂ ਕਰੋੜਾਂ ਲੋਕਾਂ ਸਾਰਿਆਂ ਫੈਨਸ ਅਤੇ ਪ੍ਰੈੱਸ ਵਾਲਿਆਂ ਦੀ ਸ਼ੁਕਰਾਨਾ ਕਰਦਾ ਹਾਂ ਜਿਨ੍ਹਾਂ ਨੇ ਸਿੱਧੂ ਲਈ ਅਰਦਾਸਾਂ ਕੀਤੀਆਂ ਹਨ। ਬੱਚੇ ਦੇ ਨਾਂ ਬਾਰੇ ਪੁੱਛਣ 'ਤੇ ਉਨ੍ਹਾਂ ਦੱਸਿਆ ਕਿ ਇਹ ਸ਼ੁੱਭਦੀਪ ਹੀ ਹੈ। 

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


Babita

Content Editor

Related News