AAP ਉਮੀਦਵਾਰ ਸ਼ੇਰਗਿੱਲ ਨੂੰ HC ਵਲੋਂ ਵੱਡੀ ਰਾਹਤ, ਲੜ ਸਕਣਗੇ ਚੋਣ
Thursday, May 02, 2019 - 06:59 PM (IST)

ਚੰਡੀਗੜ੍ਹ,(ਵੈਬ ਡੈਸਕ): 'ਆਪ' ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਅੱਜ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਚੋਣ ਲੜਨ ਦੀ ਇਜਾਜ਼ਤ ਦੇ ਦਿੱਤੀ ਹੈ। ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਸ਼ੇਰਗਿੱਲ ਹੁਣ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਸਕਣਗੇ। ਜ਼ਿਕਰਯੋਗ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਸੀਟ 'ਤੇ 'ਆਪ' ਵਲੋਂ ਚੋਣ ਮੈਦਾਨ 'ਚ ਉਤਾਰੇ ਗਏ ਸ਼ੇਰਗਿੱਲ ਦੀ ਉਮੀਦਵਾਰੀ ਨੂੰ ਚੋਣ ਕਮਿਸ਼ਨ ਵਲੋਂ ਰੱਦ ਕਰ ਦਿੱਤਾ ਗਿਆ ਸੀ। ਜਿਸ ਦੌਰਾਨ ਸ਼ੇਰਗਿੱਲ ਨੇ ਚੋਣ ਕਮਿਸ਼ਨ ਦੇ ਇਸ ਫੈਸਲੇ ਖਿਲਾਫ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।