ਸਾਲ ਪਹਿਲਾਂ ਆਸਟ੍ਰੇਲੀਆ ਤੋਂ ਆਏ NRI ਦੇ ਘਰ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
Tuesday, May 11, 2021 - 06:44 PM (IST)

ਨਕੋਦਰ (ਪਾਲੀ) - ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਸਹਿਮ ਵਿਖੇ ਬੀਤੀ ਰਾਤ ਮੋਟਰਸਾਈਕਲ ਸਵਾਰ ਨਕਾਬਪੋਸ਼ ਤਿੰਨ ਅਣਪਛਾਤੇ ਨੌਜਵਾਨ ਵਲੋਂ ਐੱਨ.ਆਰ.ਆਈ. ਦੇ ਘਰ ’ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਆਂ ਘਰ ਦੇ ਬਾਹਰਲੇ ਗੇਟ ਅਤੇ ਅੰਦਰ ਖਡ਼੍ਹੀ ਗੱਡੀ ’ਚ ਲੱਗੀਆਂ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਿੰਡ 'ਚ ਗੋਲੀ ਚੱਲਣ ਦੀ ਸੂਚਨਾ ਮਿਲਣ ’ਤੇ ਤੁਰੰਤ ਡੀ .ਐੱਸ .ਪੀ .ਨਕੋਦਰ ਲਵਲੀ ਸਿੰਘ ਮਾਹਲ ਅਤੇ ਸਦਰ ਥਾਣਾ ਮੁਖੀ ਵਿਨੋਦ ਕੁਮਾਰ ਸਮੇਤ ਪੁਲਸ ਪਾਰਟੀ ਸਣੇ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ (ਵੀਡੀਓ)
ਸਦਰ ਪੁਲਸ ਨੂੰ ਦਿੱਤੇ ਬਿਆਨਾਂ ’ਚ ਐੱਨ.ਆਰ.ਆਈ ਕੁਲਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਸਹਿਮ ਨੇ ਦੱਸਿਆ ਕਿ ਉਹ 12 ਸਾਲ ਪਹਿਲਾਂ ਅਸਟ੍ਰੇਲੀਆ ਗਿਆ ਸੀ ਅਤੇ ਪਿਛਲੇ ਸਾਲ ਫਰਵਰੀ 2020 ਵਿੱਚ ਹੀ ਉਹ ਪੰਜਾਬ ਵਾਪਿਸ ਆਇਆ। ਕੋਰੋਨਾ ਕਾਰਨ ਉਹ ਵਾਪਿਸ ਨਹੀਂ ਜਾ ਸਕਿਆ, ਜਿਸ ਕਰਕੇ ਉਸ ਨੇ ਪਿੰਡ ਵਿੱਚ ਪੋਟਲੀਫਾਰਮ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਬੀਤੀ 20 ਮਈ 2020 ਨੂੰ ਉਸ ਦਾ ਵਿਆਹ ਰਜਵੰਤ ਕੌਰ ਪੁਤਰੀ ਜਗਜੀਤ ਸਿੰਘ ਪਿੰਡ ਚੁਲੱਧਾ ਜ਼ਿਲ੍ਹਾ ਕਪੁਰਥਲਾ ਨਾਲ ਹੋਇਆ। ਵਿਆਹ ਤੋਂ ਇੱਕ ਮਹੀਨੇ ਬਾਅਦ ਉਸ ਦੀ ਪਤਨੀ ਨਾਲ ਅਣਬਣ ਹੋ ਗਈ, ਜਿਸ ਕਰਕੇ ਉਹ ਪੇਕੇ ਚੱਲੀ ਗਈ ਸੀ। ਹੁਣ ਮੇਰਾ ਅਦਾਲਤ ਵਿੱਚ ਤਲਾਕ ਦਾ ਕੇਸ ਚੱਲ ਰਿਹਾ ਹੈ।
ਪੜ੍ਹੋ ਇਹ ਵੀ ਖਬਰ - ਇਨਸਾਨੀਅਤ ਸ਼ਰਮਸਾਰ : ਪਠਾਨਕੋਟ 'ਚ ਨਾਲ਼ੀ ’ਚੋਂ ਮਿਲਿਆ ਨਵਜਨਮੇ ਬੱਚੇ ਦਾ ਭਰੂਣ, ਫ਼ੈਲੀ ਸਨਸਨੀ (ਤਸਵੀਰਾਂ)
ਉਸ ਨੇ ਦੱਸਿਆ ਕਿ ਬੀਤੀ ਰਾਤ ਮੈਂ ਪੋਟਲੀ ਫਾਰਮ 'ਤੇ ਸੀ। ਕਰੀਬ 10:10 ਵਜੇ ਉਸ ਦੀ ਮਾਤਾ ਮਨਜੀਤ ਕੌਰ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਗੇਟ ਵਿੱਚ ਦੋ ਫਾਈਰ ਕੀਤੇ, ਜੋ ਘਰ ਦੇ ਬਾਹਰਲੇ ਗੇਟ ਅਤੇ ਅੰਦਰ ਖੜੀ ਗੱਡੀ ਵਿੱਚ ਲੱਗੇ। ਜਦੋਂ ਮੈਂ ਘਰ ਜਾ ਕੇ ਸੀ .ਸੀ .ਟੀ. ਵੀ. ਕੈਮਰੇ ਦੀ ਫੁਟੇਜ ਵੇਖੀ ਤਾਂ ਪਤਾ ਲੱਗਾ ਕਿ ਰਾਤ 10:06 ਵਜੇ ਤਿੰਨ ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨ ਸਾਡੇ ਘਰ ’ਤੇ ਫਾਇਰਿੰਗ ਕਰ ਕੇ ਪਿੰਡ ਕੰਗ ਸਾਹਬੂ ਵੱਲ ਨੂੰ ਫਰਾਰ ਹੋ ਗਏ। ਉਸ ਨੇ ਕਿਹਾ ਕਿ ਮੈਨੂੰ ਪੂਰਾ ਸ਼ੱਕ ਹੈ ਕਿ ਫਾਇਰਿੰਗ ਮੇਰੇ ਸਹੁਰੇ ਪਰਿਵਾਰ ਵੱਲੋਂ ਕੀਤੀ ਜਾਂ ਕਰਵਾਈ ਹੋ ਸਕਦੀ ਹੈ, ਕਿਉਂਕਿ ਬੀਤੀ ਫਰਵਰੀ 2021 ਵਿੱਚ ਅਦਾਲਤ ਤੋਂ ਬਾਹਰ ਉਸ ਦੀ ਪਤਨੀ ਅਤੇ ਉਸ ਦੇ ਚਾਚੇ ਦੇ ਲੜਕੇ ਸਤਪਾਲ ਸਿੰਘ ਅਤੇ ਸਹੁਰੇ ਨਾਲ ਕਾਫ਼ੀ ਤੂੰ- ਤੂੰ ਮੈ- ਮੈ ਹੋ ਗਈ ਸੀ।
ਪੜ੍ਹੋ ਇਹ ਵੀ ਖਬਰ - ਪੰਜਾਬ ਦੇ ਇਸ ਪ੍ਰੋਫ਼ੈਸਰ ਜੋੜੇ ਨੇ ਡੇਢ ਏਕੜ 'ਚ ਬਣਾਇਆ ਪੁਰਾਤਨ ਮਿੰਨੀ ਪਿੰਡ, ਵੇਖ ਲੋਕ ਕਰ ਰਹੇ ਨੇ ਵਾਹ-ਵਾਹ (ਤਸਵੀਰਾਂ)
'ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ : ਥਾਣਾ ਮੁਖੀ ਵਿਨੋਦ ਕੁਮਾਰ
ਬੀਤੀ ਰਾਤ ਪਿੰਡ ਸਹਿਮ ’ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਐੱਨ.ਆਰ.ਆਈ. ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਸੰਬੰਧੀ ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਕੁਲਦੀਪ ਸਿੰਘ ਪੁਤਰ ਸੰਤੋਖ ਸਿੰਘ ਵਾਸੀ ਪਿੰਡ ਸਹਿਮ ਦੇ ਬਿਆਨਾਂ ’ਤੇ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੜ੍ਹੋ ਇਹ ਵੀ ਖਬਰ - ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ
'ਪੁਲਸ ਦੇ ਹੱਥ ਲੱਗੇ ਅਹਿਮ ਸੁਰਾਗ : ਡੀ.ਐੱਸ.ਪੀ.ਨਵਨੀਤ ਸਿੰਘ ਮਾਹਲ,
ਉਕਤ ਮਾਮਲੇ ਸੰਬੰਧੀ ਜਦੋਂ ਨਕੋਦਰ ਦੇ ਡੀ.ਐੱਸ.ਪੀ. ਨਵਨੀਤ ਸਿੰਘ ਮਾਹਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਾਰਦਾਤ ਸਬੰਧੀ ਪੁਲਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ। ਜਿਨ੍ਹਾਂ ਦੇ ਆਧਾਰ ’ਤੇ ਪੁਲਸ ਦੀਆਂ ਵੱਖ-ਵੱਖ ਟੀਮਾਂ ਜਾਂਚ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਾਰਦਾਤ ਨੂੰ ਜਲਦ ਹੱਲ ਕਰ ਲਿਆ ਜਾਵੇਗਾ।