ਧਰਮਾਂ ਵਿਚਕਾਰ ਲਕੀਰਾਂ ਖਿੱਚਣ ਦੀ ਕੋਸ਼ਿਸ਼ ਕਰਨ ਵਾਲੇ ਲੋਕ ਸੌੜੀ ਮਾਨਸਿਕਤਾ ਦੇ ਸ਼ਿਕਾਰ : ਜੀ. ਕੇ.
Sunday, Nov 05, 2017 - 07:16 AM (IST)
ਜਲੰਧਰ (ਚਾਵਲਾ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਪੁੱਜ ਕੇ ਗੁਰੂ ਸਾਹਿਬ ਨੂੰ ਆਪਣਾ ਅਕੀਦਾ ਭੇਟ ਕੀਤਾ । ਪ੍ਰਚਾਰਕਾਂ ਵੱਲੋਂ ਜਿਥੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਗੁਰਮਤਿ ਪ੍ਰਚਾਰ ਕੀਤਾ ਗਿਆ, ਉਥੇ ਹੀ ਬੱਚਿਆਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਨ ਲਈ ਗੁਰਬਾਣੀ ਕਵਿੱਜ਼ ਅਤੇ ਦਸਤਾਰ ਮੁਕਾਬਲੇ ਵੀ ਕਮੇਟੀ ਵੱਲੋਂ ਕਰਵਾਏ ਗਏ । ਇਸ ਮੌਕੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ 'ਚ ਖਾਸ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ ।
ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਗੁਰੂ ਨਾਨਕ ਦੇਵ ਜੀ ਦੇ ਸੁਨੇਹੇ ਦਾ ਜ਼ਿਕਰ ਕਰਦੇ ਹੋਏ ਧਰਮਾਂ ਵਿਚਕਾਰ ਲਕੀਰਾਂ ਖਿੱਚਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਨੂੰ ਸੌੜੀ ਮਾਨਸਿਕਤਾ ਦਾ ਸ਼ਿਕਾਰ ਦੱਸਿਆ । ਉਨ੍ਹਾਂ ਕਿਹਾ ਕਿ ਕੋਈ ਵੀ ਧਰਮ ਸਮਾਜ ਨੂੰ ਤੋੜਨ ਦੀ ਗੱਲ ਨਹੀਂ ਕਰਦਾ ਪਰ ਕੁਝ ਧਰਮ ਤੋਂ ਦੂਰ ਖੁਦ ਬਣੇ ਧਰਮ ਦੇ ਠੇਕੇਦਾਰਾਂ ਨੇ ਧਰਮ ਨੂੰ ਸਮਾਜ ਤੋੜਨ ਵਾਸਤੇ ਵਰਤਣ ਦਾ ਟੀਚਾ ਬਣਾ ਲਿਆ ਹੈ । ਧਰਮ ਵਿਸ਼ਾਲ ਸ਼ਬਦ ਹੈ ਪਰ ਆਪਹੁਦਰੇ ਧਰਮ ਦੀ ਪਰਿਭਾਸ਼ਾ ਨੂੰ ਪੜ੍ਹਨ ਤੇ ਸਮਝਣ ਤੋਂ ਭਗੌੜੇ ਹਨ ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ 20 ਰੁਪਏ ਦਾ ਸੱਚਾ ਸੌਦਾ ਕਰ ਕੇ ਲੰਗਰ ਚਲਾ ਕੇ ਅਜਿਹੀ ਪ੍ਰੇਰਨਾ ਦਿੱਤੀ ਕਿ ਅੱਜ ਸਾਰੀ ਦੁਨੀਆ 'ਚ ਸਿੱਖ ਪੰਥ ਦੀ ਵੱਡੀ ਪਛਾਣ ਲੰਗਰ ਦੀ ਮਰਿਆਦਾ ਕਰਕੇ ਹੈ ।
ਪੰਜਾਬੀ ਭਾਸ਼ਾ ਦੇ ਪ੍ਰਚਾਰ 'ਚ ਯੋਗਦਾਨ ਪਾਉਣ ਵਾਲੇ ਪੰਜਾਬੀ ਪ੍ਰੇਮੀ ਪੰਡਿਤ ਰਾਵ ਧਰੇਨਵਰ ਨੇ ਇਸ ਮੌਕੇ ਪੰਜਾਬੀ ਭਾਸ਼ਾ ਨੂੰ ਬਚਾਉਣ ਦਾ ਤਰਲਾ ਮਾਰਦੇ ਹੋਏ ਸੰਗਤ ਨੂੰ ਘਰਾਂ 'ਚ ਬੱਚਿਆਂ ਨਾਲ ਪੰਜਾਬੀ ਬੋਲਣ ਦੀ ਪ੍ਰੇਰਨਾ ਦਿੱਤੀ । ਪੰਡਿਤ ਰਾਵ ਨੇ ਕੰਨੜ ਭਾਸ਼ਾ 'ਚ ਜਪੁਜੀ ਸਾਹਿਬ ਦੀ ਪਹਿਲੀ ਪਉੜੀ ਦਾ ਪਾਠ ਵੀ ਕੀਤਾ ।
Related News
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ ਲੱਗੀਆਂ ਰੌਣਕਾਂ, ਸੰਗਤਾਂ 'ਚ ਭਾਰੀ ਉਤਸ਼ਾ
