ਪੰਜਾਬ ਦਾ ਮਿਸਾਲੀ ਪਿੰਡ ਬਣਿਆ ਨੱਥੂਪੁਰ, ਪ੍ਰਵਾਸੀ ਪੰਜਾਬੀਆਂ ਦੀ ਮਦਦ ਨਾਲ ਬਦਲ ਰਹੀ ਨੁਹਾਰ
Wednesday, Jan 14, 2026 - 12:02 PM (IST)
ਟਾਂਡਾ ਉੜਮੜ (ਵਰਿੰਦਰ ਪੰਡਿਤ)- ਵਿਧਾਨ ਸਭਾ ਹਲਕਾ ਉੜਮੁੜ ਦਾ ਬੇਟ ਇਲਾਕੇ ਦਾ ਪਿੰਡ ਨੱਥੂਪੁਰ ਪੰਜਾਬ ਵਿਚ ਮਿਸਾਲੀ ਪਿੰਡ ਬਣਦਾ ਜਾ ਰਿਹਾ ਹੈ, ਜਿੱਥੇ ਅਗਾਂਹਵਧੂ ਸੋਚ ਦੇ ਮਾਲਕ ਸਰਪੰਚ ਅਤੇ ਪਿੰਡ ਦੇ ਨਾਲ ਸੰਬੰਧਤ ਪ੍ਰਵਾਸੀ ਪੰਜਾਬੀਆਂ ਨੇ ਪਿੰਡ ਦੀ ਨੁਹਾਰ ਬਦਲਣ ਦਾ ਬੀੜਾ ਚੁੱਕਿਆ ਹੈ। ਸੀਵਰੇਜ, ਗਲੀਆਂ, ਨਾਲੀਆਂ, ਛੱਪੜ, ਗਰਾਊਂਡ ਪਾਰਕ ਆਦਿ ਲਈ ਸਾਰਿਆਂ ਨੇ ਉੱਦਮ ਕਰਕੇ ਬਿਨਾਂ ਕਿਸੇ ਸਰਕਾਰੀ ਮਦਦ ਦੇ 1 ਕਰੋੜ ਤੋਂ ਵੱਧ ਰਾਸ਼ੀ ਖ਼ਰਚ ਕਰਕੇ ਪਿੰਡ ਦੇ ਵਿਕਾਸ ਦਾ ਮਿਸ਼ਨ ਸ਼ੁਰੂ ਕੀਤਾ ਹੋਇਆ ਹੈ।

ਇਸੇ ਕੜੀ ਤਹਿਤ ਅੱਜ ਪਿੰਡ ਵਿਚ ਪਿੰਡ ਦੇ ਸ਼ਹੀਦ ਫ਼ੌਜੀ ਜਵਾਨਾਂ ਨੂੰ ਸਮਰਪਿਤ ਬਣਾਏ ਜਾ ਰਹੇ ਖੇਡ ਪਾਰਕ ਵਿਚ ਓਪਨ ਜਿੰਮ ਅਤੇ ਬੱਚਿਆਂ ਲਈ ਝੂਲੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪਿੰਡ ਦੇ ਸਰਪੰਚ ਰਜਿੰਦਰ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਨੇ ਸਮੂਹ ਪੰਚਾ ਅਤੇ ਸੰਗਤ ਨਾਲ ਮਿਲਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਹੋਏ ਇਸ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਰਪੰਚ ਰਜਿੰਦਰ ਸਿੰਘ ਨੇ ਦੱਸਿਆ ਕਿ ਜਲਦ ਇਸ ਪਾਰਕ ਦਾ ਨਿਰਮਾਣ ਪੂਰਾ ਕਰਕੇ ਪਿੰਡ ਵਾਸੀਆਂ ਦੇ ਸਪੁਰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਖੇਡ ਪਾਰਕ ਵਿਚ 33 ਤਰਾਂ ਦੀਆਂ ਓਪਨ ਜਿੰਮ ਦੀਆਂ ਮਸ਼ੀਨਾਂ ਦੇ ਨਾਲ-ਨਾਲ ਬੱਚਿਆਂ ਦੇ ਮਨੋਰੰਜਨ ਲਈ ਵੱਖ ਵੱਖ ਤਰ੍ਹਾਂ ਦੇ ਝੂਲੇ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਵੱਡੇ ਅਫ਼ਸਰ ਦਾ ਹੋਇਆ ਤਬਾਦਲਾ
ਉਨ੍ਹਾਂ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿਚ ਰਹਿੰਦੇ ਪਿੰਡ ਦੇ ਪ੍ਰਵਾਸੀ ਪੰਜਾਬੀਆਂ ਅਤੇ ਪਿੰਡ ਦੀ ਸੰਗਤ ਨਾਲ ਮਿਲ ਕੇ ਪਿੰਡ ਦੇ ਬਹੁਪੱਖੀ ਵਿਕਾਸ ਲਈ ਜੋ ਬੀੜਾ ਚੁੱਕਿਆ ਹੈ। ਉਸ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਉਨ੍ਹਾਂ ਦੀ ਟੀਮ ਲੱਗੀ ਹੋਈ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਪਿੰਡ ਵਿਚ ਸੀਵਰੇਜ ਦਾ ਕੰਮ ਲਗਭਗ ਮੁਕੰਮਲ ਹੈ ਹੁਣ ਛੋਟੀਆਂ ਤੰਗ ਗਲੀਆਂ ਵਿਚ ਸੀਵਰੇਜ ਪਾਈਪ ਲਾਈਨ ਦਾ ਕੰਮ ਅਤੇ ਗਲੀਆਂ-ਨਾਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸ ਮਿਸ਼ਨ ਤਹਿਤ ਪਿੰਡ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਉਨ੍ਹਾਂ ਦਾ ਟੀਚਾ ਹੈ, ਜਿਸ ਦੀ ਪ੍ਰਾਪਤੀ ਲਈ ਲਗਾਤਾਰ ਸੰਜੀਦਾ ਉੱਦਮ ਕੀਤੇ ਜਾ ਰਹੇ ਹਨ। ਉਨ੍ਹਾਂ ਆਖਿਆ ਫਿਲਹਾਲ ਸਾਰੇ ਵਿਕਾਸ ਕਾਰਜ ਪਿੰਡ ਦੀ ਸੰਗਤ ਵੱਲੋਂ ਕਰਵਾਏ ਗਏ ਹਨ, ਇਸ ਵਿਚ ਸਰਕਾਰ ਦਾ ਕੋਈ ਯੋਗਦਾਨ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ Red Alert, 16 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
