'ਮਨੁੱਖਤਾ ਨੂੰ ਬਚਾਉਣ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਨੂੰ ਦੇਸ਼ ਤੇ ਕੌਮ ਕਦੇ ਭੁਲਾ ਨਹੀਂ ਸਕਦੇ'

10/27/2021 9:12:31 PM

ਚੰਡੀਗੜ੍ਹ(ਰਮਨਜੀਤ)- ਮਨੁੱਖਤਾ ਨੂੰ ਬਚਾਉਣ ਲਈ ਆਪਣਾ ਜੀਵਨ ਕੁਰਬਾਨ ਕਰਨ ਅਤੇ ‘ਹਿੰਦ ਦੀ ਚਾਦਰ’ ਕਹੇ ਜਾਣ ਵਾਲੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਨੂੰ ਸਮੁੱਚਾ ਵਿਸ਼ਵ ਹਮੇਸ਼ਾ ਯਾਦ ਰੱਖੇਗਾ, ਕਿਉਂਕਿ ਮਹਾਨ ਗੁਰੂ ਨੇ ਜਾਲਮ ਤਾਕਤਾਂ ਤੋਂ ਮਨੁੱਖਤਾ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ ਸੀ। ਇਹ ਗੱਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਆਉਣ ਵਾਲੇ ਦਿਨਾਂ ’ਚ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਪਾਰਟੀ ਹੈੱਡਕੁਆਰਟਰ ਵਿਖੇ ਰੱਖੀ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਅਸ਼ਵਨੀ ਸ਼ਰਮਾ ਨੇ ਪਾਰਟੀ ਵਲੋਂ ਆਉਣ ਵਾਲੇ ਮਹੀਨਿਆਂ ਦੌਰਾਨ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਨੇ ਹਰ ਹਮਲਾਵਰ ਦਾ ਸਾਹਮਣਾ ਕੀਤਾ ਹੈ ਅਤੇ ਭਾਰਤ ਦੀਆਂ ਸਰਹੱਦਾਂ ਦੀ ਬੜੀ ਬਹਾਦਰੀ ਨਾਲ ਰਾਖੀ ਕੀਤੀ ਹੈ। ਪੰਜਾਬ ਨੇ ਬੇਹੱਦ ਚੁਣੌਤੀ ਭਰੇ ਦੌਰ ਦੇਖੇ ਹਨ ਅਤੇ ਪੰਜਾਬੀ ਸਿਰਫ਼ ਇਸ ਲਈ ਬਚੇ ਹਨ ਕਿਉਂਕਿ ਕਿਸੇ ਵੀ ਧਰਮ ਦੇ ਬਾਵਜੂਦ ਅਸੀਂ ਹਮੇਸਾ ਖੁਦ ਨੂੰ ਇਕ ਪਛਾਣ ਮੰਨਿਆ ਹੈ ਸ਼ਰਮਾ ਨੇ ਕਿਹਾ ਕਿ ਸਿਰਫ਼ ਉਹੀ ਸੱਭਿਅਤਾਵਾਂ ਬਚਦੀਆਂ ਹਨ ਜੋ ਆਪਣੀ ਪਛਾਣ, ਸੱਭਿਆਚਾਰ ਅਤੇ ਇਤਿਹਾਸ ਨੂੰ ਬਰਕਰਾਰ ਰੱਖਦੀਆਂ ਹਨ, ਨਹੀਂ ਤਾਂ ਉਹ ਖਤਮ ਹੋ ਜਾਂਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ - ਹਨੀਟ੍ਰੈਪ: ਇਕ ਜਾਸੂਸ ਗ੍ਰਿਫ਼ਤਾਰ, ISI ਏਜੰਟ ਪ੍ਰੇਮ ਜਾਲ ’ਚ ਫਸਾ ਕੇ ਲੈਂਦੀ ਸੀ ਖੁਫ਼ੀਆ ਜਾਣਕਾਰੀ

ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਸਮਾਗਮ ਕਰਵਾਉਣ ਲਈ ਭਾਜਪਾ ਵਲੋਂ ਗਠਿਤ ਕੀਤੀ ਗਈ ਕਮੇਟੀ ’ਚ ਖਾਲਸਾ ਕਾਲਜ ਅੰਮ੍ਰਿਤਸਰ ਦੇ ਸਾਬਕਾ ਪਿ੍ਰੰਸੀਪਲ ਜਸਵਿੰਦਰ ਸਿੰਘ ਢਿੱਲੋਂ ਪ੍ਰਧਾਨ ਹੋਣਗੇ ਅਤੇ ਇਹ ਕਮੇਟੀ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਸਿਹਤ ਕੈਂਪ, ਖੂਨਦਾਨ ਕੈਂਪ, ਗੁਰੂ ਸਾਹਿਬਾਨ ਜੀ ਦੀਆਂ ਸਿੱਖਿਆਵਾਂ ’ਤੇ ਬਹਿਸ ਆਦਿ ਵਰਗੇ ਕਈ ਪ੍ਰੋਗਰਾਮ ਆਯੋਜਿਤ ਕਰੇਗੀ।

Bharat Thapa

This news is Content Editor Bharat Thapa