ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦਾ PM ਮੋਦੀ ਵੱਲੋਂ ਸਨਮਾਨ

Sunday, Apr 24, 2022 - 04:43 PM (IST)

ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦਾ PM ਮੋਦੀ ਵੱਲੋਂ ਸਨਮਾਨ

ਚੰਡੀਗੜ੍ਹ : ਭਾਰਤ ਸਰਕਾਰ ਵੱਲੋਂ ਹਰ ਸਾਲ ਪੰਚਾਇਤੀ ਰਾਜ ਦਿਵਸ ਮੌਕੇ ਦੇਸ਼ ਦੀਆਂ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਪੰਚਾਇਤੀ ਰਾਜ ਮੰਤਰਾਲੇ ਵੱਲੋਂ ਇਸ ਸਾਲ ਇਹ ਸਮਾਰੋਹ ਪੰਚਾਇਤੀ ਰਾਜ ਦਿਵਸ ਮੌਕੇ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੀ ਪਾਲੀ ਗ੍ਰਾਮ ਪੰਚਾਇਤ ਵਿਖੇ ਕਰਵਾਇਆ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦਾ ਸਨਮਾਨ ਕੀਤਾ ਅਤੇ ਵਧਾਈ ਦਿੱਤੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਤਬਾਦਲੇ

ਪੰਚਾਇਤੀ ਰਾਜ ਕੌਮੀ ਪੁਰਸਕਾਰ ਮੁਕਾਬਲਾ ਕਾਫੀ ਸਖਤ ਹੁੰਦਾ ਹੈ, ਜਿਸ ਨੂੰ ਹਾਸਲ ਕਰਨ ਲਈ ਤੈਅ ਕੀਤੇ ਵੱਖ-ਵੱਖ ਮਾਪਦੰਡਾਂ ਨੂੰ ਸਰ ਕਰਕੇ ਹੀ ਇਨਾਮ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸੂਬੇ ਦੀਆਂ ਪੁਰਸਕਾਰ ਜੇਤੂ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਦੀਆਂ ਕਈ ਪੰਚਾਇਤੀ ਰਾਜ ਸੰਸਥਾਵਾਂ ਪਿਛਲੇ ਕਈ ਸਾਲਾਂ ਤੋਂ ਕੌਮੀ ਮੁਕਾਬਲਿਆਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੌਮੀ ਮੁਕਾਬਲਿਆਂ 'ਚ ਪੰਜਾਬ ਦੀਆਂ ਹੋਰ ਪੰਚਾਇਤਾਂ ਦੀ ਭਾਗੀਦਾਰੀ ਕਰਵਾਉਣ ਲਈ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸੂਬੇ 'ਚ ਪੜ੍ਹੇ-ਲਿਖੇ ਨੌਜਵਾਨ ਪਿੰਡਾਂ ਦੀ ਅਗਵਾਈ ਕਰਨ ਲਈ ਅੱਗੇ ਆ ਰਹੇ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਸ਼ਹਿਰ ਧੂਰੀ 'ਚ ਚੱਲੀ ਗੋਲੀ, 3 ਮੋਟਰਸਾਈਕਲ ਸਵਾਰ ਲੁਟੇਰਿਆਂ ਦੁਕਾਨਦਾਰ ਕੋਲੋਂ ਲੁੱਟੇ 80 ਹਜ਼ਾਰ

ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਾਲ ਵਿੱਚ ਪੰਜਾਬ ਰਾਜ ਦੀਆਂ 13 ਪੰਚਾਇਤੀ ਰਾਜ ਸੰਸਥਾਵਾਂ ਨੂੰ ਕੌਮੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਇਸ ਵਿੱਚ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਤੀਕਰਨ ਪੁਰਸਕਾਰ ਅਧੀਨ ਇਕ ਜ਼ਿਲ੍ਹਾ ਪ੍ਰੀਸ਼ਦ, 2 ਬਲਾਕ ਸੰਮਤੀਆਂ ਅਤੇ 7 ਗ੍ਰਾਮ ਪੰਚਾਇਤਾਂ, ਨਾਨਾ ਜੀ ਦੀ ਦੇਸ਼ਮੁੱਖ ਰਾਸ਼ਟਰੀ ਗੌਰਵ ਗ੍ਰਾਮ ਸਭਾ ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ, ਗ੍ਰਾਮ ਪੰਚਾਇਤ ਵਿਕਾਸ ਯੋਜਨਾ (ਜੀ.ਪੀ.ਡੀ.ਪੀ.)ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ ਅਤੇ ਬਾਲ ਮਿੱਤਰ ਗ੍ਰਾਮ ਪੰਚਾਇਤ ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ ਨੂੰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਪੁਰਸਕਾਰ ਜੇਤੂ ਸੰਸਥਾਵਾਂ ਨੂੰ ਕੱਲ੍ਹ ਇਕ ਵਿਸ਼ੇਸ਼ ਸਮਾਗਮ ਦੌਰਾਨ ਵਿਕਾਸ ਭਵਨ ਮੋਹਾਲੀ ਵਿਖੇ ਸਨਮਾਨਿਤ ਕੀਤਾ ਜਾਵੇਗਾ।


author

Harnek Seechewal

Content Editor

Related News