ਰਾਸ਼ਟਰੀ ਸਿੱਖਿਆ ਦਿਹਾੜੇ ਮੌਕੇ ਸਿੱਖਿਆ ਮਹਿਕਮੇ ਵੱਲੋਂ ''ਪੰਜਾਬ ਪ੍ਰਾਪਤੀ ਸਰਵੇਖਣ'' ਆਰੰਭ

Wednesday, Nov 11, 2020 - 06:05 PM (IST)

ਲੁਧਿਆਣਾ ( ਵਿੱਕੀ)— ਸਿੱਖਿਆ ਮਹਿਕਮਾ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਦੀ ਅਗਵਾਈ ਅਧੀਨ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਵਿਦਿਆਰਥੀਆਂ ਦੇ ਸਿੱਖਣ-ਪੱਧਰਾਂ ਦੇ ਮੁਲਾਂਕਣ ਲਈ ਸਿੱਖਿਆ ਮਹਿਕਮੇ ਵੱਲੋਂ ਕਰਵਾਇਆ ਜਾ ਰਿਹਾ 'ਪੰਜਾਬ ਪ੍ਰਾਪਤੀ ਸਰਵੇਖਣ' ਅੱਜ ਆਰੰਭ ਹੋ ਗਿਆ ਹੈ। ਪੰਜਾਬ ਦੇ ਸਰਕਾਰੀ ਅਤੇ ਅਰਧ-ਸਰਕਾਰੀ ਸਕੂਲਾਂ 'ਚ ਪੜ੍ਹਦੇ ਪਹਿਲੀ ਜ਼ਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲਗਭਗ 26 ਲੱਖ ਵਿਦਿਆਰਥੀਆਂ ਦਾ ਇਸ ਸਰਵੇਖਣ ਦੇ ਆਖ਼ਰੀ ਅਤੇ ਫਾਈਨਲ ਰਾਊਂਡ ਦਾ ਪਹਿਲਾ ਪੇਪਰ ਅੱਜ ਹੋ ਗਿਆ। ਜਿਸ 'ਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ।

ਇਹ ਵੀ ਪੜ੍ਹੋ: ਜਲੰਧਰ ਦੀ 'ਪਰੌਠਿਆਂ ਵਾਲੀ ਬੇਬੇ' ਨੂੰ ਹੁਣ ਕੈਪਟਨ ਵੱਲੋਂ ਦਿੱਤਾ ਗਿਆ ਇਕ ਲੱਖ ਦਾ ਚੈੱਕ

ਇਸ ਮੌਕੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਸਾਰੇ ਬੱਚਿਆਂ, ਬੱਚਿਆਂ ਦੇ ਮਾਪਿਆਂ, ਸਕੂਲ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨੂੰ 'ਰਾਸ਼ਟਰੀ ਸਿੱਖਿਆ ਦਿਹਾੜੇ' ਦੀ ਮੁਬਾਰਕਬਾਦ ਦਿੰਦੇ ਅਤੇ 'ਪੰਜਾਬ ਪ੍ਰਾਪਤੀ ਸਰਵੇਖਣ' ਦੇ ਇਸ ਮੁਲਾਂਕਣ ਲਈ ਸ਼ੁੱਭ ਕਾਮਨਾਵਾਂ ਦਿੰਦੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਜਿਸ ਤਰ੍ਹਾਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੀ. ਐੱਚ. ਟੀ,  ਸਕੂਲ ਮੁਖੀਆਂ ਅਤੇ ਅਧਿਆਪਕ ਸਾਹਿਬਾਨਾਂ ਨੇ ਆਪਣੇ ਜ਼ਿਲ੍ਹੇ 'ਚ ਬੱਚਿਆਂ ਦੀ 100% ਹਿੱਸੇਦਾਰੀ ਕਰਵਾਉਣ ਲਈ ਅਤੇ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਲਈ ਪੂਰੀ ਤਿਆਰੀ ਕਰਵਾਉਣ ਲਈ ਉਨ੍ਹਾਂ ਨਾਲ ਤਾਲਮੇਲ ਰੱਖਦਿਆਂ ਵੈਬੀਨਾਰ, ਅਭਿਆਸ ਪੱਤਰੀਆਂ, ਬੱਡੀ-ਗਰੁੱਪ, ਆਡਿਓ-ਵੀਡੀਓ ਮੈਸੇਜ਼ ਰਾਹੀਂ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਵਾਈ ਹੈ।

ਇਹ ਵੀ ਪੜ੍ਹੋ: ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਉਸ ਨਾਲ ਇਸ ਸਰਵੇਖਣ ਦੇ ਨਤੀਜਿਆਂ ਬਾਰੇ ਤਾਂ ਹੁਣ ਸਾਡੇ ਲਈ ਫ਼ਿਕਰ ਵਾਲ਼ੀ ਕੋਈ ਗੱਲ ਹੀ ਨਹੀਂ ਹੈ। ਉਨ੍ਹਾਂ ਉਮੀਦ ਪ੍ਰਗਟ ਕਰਦੇ ਕਿਹਾ ਕਿ ਸਾਰੇ ਬੱਚੇ ਇਸ ਮੁਲਾਂਕਣ 'ਚ ਆਪਣੀ ਉੱਚਤਮ ਕਾਰਗੁਜ਼ਾਰੀ ਵਿਖਾਉਣਗੇ। ਸਿੱਖਿਆ ਸਕੱਤਰ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।

ਦੱਸਣਯੋਗ ਹੈ ਕਿ ਇਸ ਸਰਵੇਖਣ ਅਧੀਨ ਪ੍ਰਾਇਮਰੀ ਜਮਾਤਾਂ ਦੇ ਟੈਸਟ 11 ਨਵੰਬਰ ਤੋਂ ਸ਼ੁਰੂ ਹੋ ਕੇ 17 ਨਵੰਬਰ ਤੱਕ ਚੱਲਣਗੇ। 6ਵੀਂ ਜਮਾਤ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਟੈਸਟ 11 ਨਵੰਬਰ ਤੋਂ ਸ਼ੁਰੂ ਹੋ ਕੇ 20 ਨਵੰਬਰ ਤੱਕ ਚੱਲਣਗੇ ਅਤੇ 11ਵੀਂ ਅਤੇ 12ਵੀਂ ਜਮਾਤਾਂ ਦੇ ਇਸ ਸਰਵੇਖਣ ਅਧੀਨ ਟੈਸਟ 11 ਨਵੰਬਰ ਤੋਂ ਸ਼ੁਰੂ ਹੋ ਕੇ 24 ਨਵੰਬਰ ਤੱਕ ਲਏ ਜਾਣਗੇ।

ਇਹ ਵੀ ਪੜ੍ਹੋ: ਜਲੰਧਰ: ਨਿੱਜੀ ਹਸਪਤਾਲ 'ਚ ਮਰੀਜ਼ ਦੀ ਮੌਤ, ਪਰਿਵਾਰ ਨੇ ਡਾਕਟਰਾਂ 'ਤੇ ਲਗਾਏ ਗੰਭੀਰ ਦੋਸ਼

ਇਸ ਦੇ ਹਰ ਪੇਪਰ ਦਾ ਲਿੰਕ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈ.ਸਿੱ./ਐ. ਸਿੱ.) ਨੂੰ ਪੇਪਰ ਤੋਂ ਇਕ ਦਿਨ ਪਹਿਲਾਂ ਭੇਜਿਆ ਜਾਵੇਗਾ, ਜੋ 2 ਦਿਨ ਲਈ ਖੁੱਲ੍ਹਾ ਰਹੇਗਾ। ਮਹਿਕਮੇ ਵੱਲੋਂ ਇਹ ਕਿਹਾ ਗਿਆ ਹੈ ਕਿ ਕੋਈ ਵੀ ਮਹੀਨਾਵਾਰ ਪ੍ਰੀਖਿਆ ਵੱਖਰੇ ਤੌਰ 'ਤੇ ਨਹੀਂ ਲਈ ਜਾਵੇਗੀ। ਵਿਦਿਆਰਥੀਆਂ ਵੱਲੋਂ ਇਸ 'ਪੰਜਾਬ ਪ੍ਰਾਪਤੀ ਸਰਵੇਖਣ' (ਪੈਸ) ਵਿੱਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਹੀ ਸੀ. ਸੀ. ਈ. ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਦੇ ਤੇ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ


shivani attri

Content Editor

Related News