ਨੈਸ਼ਨਲ ਗੇਮਜ਼/ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਪੰਜਾਬ ਨੂੰ ਦਿੱਤੀ ਜਾਵੇ : ਮੀਤ ਹੇਅਰ

04/25/2023 1:58:49 AM

ਇੰਫਾਲ/ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਵੱਲੋਂ ਸੂਬਿਆਂ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਕੌਮੀ ਕਾਨਫਰੰਸ (ਚਿੰਤਨ ਕੈਂਪ) ਵਿਚ ਬੋਲਦਿਆਂ ਨੈਸ਼ਨਲ ਗੇਮਜ਼/ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਪੰਜਾਬ ਨੂੰ ਦੇਣ ਦੀ ਮੰਗ ਰੱਖੀ। ਇਸ ਸੈਸ਼ਨ ਦੀ ਪ੍ਰਧਾਨਗੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕੀਤੀ।

ਇਹ ਖ਼ਬਰ ਵੀ ਪੜ੍ਹੋ : ਮੋਰਿੰਡਾ ਬੇਅਦਬੀ ਮਾਮਲੇ ’ਚ ਪੁਲਸ ਨੇ ਕੀਤੀ ਵੱਡੀ ਕਾਰਵਾਈ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੇ 2001 ਵਿਚ ਕੌਮੀ ਖੇਡਾਂ ਤੋਂ ਬਾਅਦ ਕੋਈ ਵੀ ਕੌਮੀ ਖੇਡਾਂ ਜਾਂ ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਪੰਜਾਬ ਖੇਡਾਂ ਵਿਚ ਦੇਸ਼ ਦਾ ਨੰਬਰ ਇਕ ਸੂਬਾ ਸੀ ਅਤੇ ਹੌਲੀ-ਹੌਲੀ ਪੱਛੜਦਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿਚ ਮੋਹਰੀ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਜੇਕਰ ਪੰਜਾਬ ਨੂੰ ਕੌਮੀ ਪੱਧਰ ਦਾ ਵੱਡਾ ਖੇਡ ਮੁਕਾਬਲਾ ਕਰਵਾਉਣ ਦਾ ਮੌਕਾ ਮਿਲੇ ਤਾਂ ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਲ ਮਿਲੇਗਾ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਗਲ਼ਾ ਘੁੱਟ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ

PunjabKesari

ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਅਧੀਨ ਪਿੰਡਾਂ ’ਚ ਖੇਡ ਪਾਰਕ ਬਣਾ ਰਹੀ ਹੈ ਅਤੇ ਗੈਪ ਫੰਡਿੰਗ ਦੀ ਰਾਸ਼ੀ ਖੇਡ ਵਿਭਾਗ ਦੇ ਰਿਹਾ ਹੈ। ਕੇਂਦਰ ਸਰਕਾਰ ਖੇਲੋ ਇੰਡੀਆ ਦੀਆਂ ਸਕੀਮਾਂ ਜਾਂ ਹੋਰ ਕਿਸੇ ਸਕੀਮ ਤਹਿਤ ਇਸ ਗੈਪ ਫੰਡਿੰਗ ਵਿਚ ਸੂਬਿਆਂ ਦੀ ਮੱਦਦ ਕਰਨ। ਪੰਜਾਬ ਦੇ ਖੇਡ ਮੰਤਰੀ ਨੇ ਸੱਟਾਂ-ਫੇਟਾਂ ਕਾਰਨ ਖਿਡਾਰੀਆਂ ਦੇ ਖੇਡ ਜੀਵਨ ਵਿਚ ਆਉਂਦੀਆਂ ਮੁਸ਼ਕਿਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਈ ਦੇ ਸੈਂਟਰ ਆਫ ਐਕਸੀਲੈਂਸਜ਼ ਵਿਚ ਖਿਡਾਰੀਆਂ ਲਈ ਇੰਜਰੀ ਤੇ ਰਿਹੈਬਲੀਟੇਸ਼ਨ ਸੈਂਟਰ ਸਥਾਪਿਤ ਕੀਤਾ ਜਾਵੇ ਤਾਂ ਜੋ ਖਿਡਾਰੀਆਂ ਸੱਟਾਂ ਤੋਂ ਉੱਭਰ ਸਕਣ। ਉਨ੍ਹਾਂ ਓਲੰਪਿਕ ਚੈਂਪੀਅਨ ਐਥਲੀਟ ਨੀਰਜ ਚੋਪੜਾ ਦੀ ਉਦਾਹਰਣ ਦਿੱਤੀ, ਜਿਨ੍ਹਾਂ ਨੂੰ ਵਿਦੇਸ਼ਾਂ ਵਿਚ ਅਜਿਹੇ ਸੈਂਟਰਾਂ ਤੋਂ ਮਿਲੀ ਮੱਦਦ ਕਾਰਨ ਸੱਟ ਤੋਂ ਉੱਭਰਨ ’ਚ ਮੱਦਦ ਮਿਲੀ। ਮੀਤ ਹੇਅਰ ਨੇ ਕਿਹਾ ਕਿ ਖੇਲੋ ਇੰਡੀਆ ਗੇਮਜ਼ ਦੇ ਜੇਤੂ ਖਿਡਾਰੀਆਂ ਦਾ ਪੂਲ ਬਣਾ ਕੇ ਉਨ੍ਹਾਂ ਨੂੰ ਚੰਗੇ ਕੇਂਦਰਾਂ ਵਿਚ ਭੇਜ ਕੇ ਭਵਿੱਖ ਲਈ ਤਿਆਰ ਕਰਨਾ ਚਾਹੀਦਾ ਹੈ। ਓਲੰਪਿਕ, ਰਾਸ਼ਟਰਮੰਡਲ, ਏਸ਼ੀਆਈ ਖੇਡਾਂ ਜਿਹੇ ਵੱਡੇ ਮੰਚ ਲਈ ਦੇਸ਼ ਦੇ ਚੋਣਵੇਂ ਖਿਡਾਰੀਆਂ ਦੀ ਤਿਆਰੀ ਉੱਤੇ ਜ਼ੋਰ ਦੇਣਾ ਲਾਜ਼ਮੀ ਹੈ।


Manoj

Content Editor

Related News