ਰਾਸ਼ਟਰੀ ਖੇਡਾਂ : ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ, ਨਿਸ਼ਾਨੇਬਾਜ਼ੀ, ਤਲਵਾਰਬਾਜ਼ੀ ਤੇ ਵੇਟਲਿਫਟਿੰਗ ’ਚ ਜਿੱਤੇ ਸੋਨ ਤਮਗੇ
Sunday, Oct 02, 2022 - 06:49 PM (IST)

ਸਪੋਰਟਸ ਡੈਸਕ : ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ’ਚ ਅੱਜ ਪੰਜਾਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਿੰਨ ਸੋਨ ਤਮਗੇ ਜਿੱਤੇ। ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ ਤਲਵਾਰਬਾਜ਼ੀ ਦੇ ਵਿਅਕਤੀਗਤ ਵਰਗ ਤੇ ਜਸਵੀਰ ਕੌਰ ਨੇ ਵੇਟਲਿਫਟਿੰਗ ਦੇ 64 ਕਿਲੋਵਰਗ ’ਚ ਸੋਨੇ ਦੇ ਤਮਗ਼ੇ ਜਿੱਤੇ।
ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ, ਦੁਬਈ ਤੋਂ ਕਿਸ ਨੇ ਭੇਜਿਆ, ‘ਆਪ’ ਸਰਕਾਰ ਕਰਵਾਏ ਜਾਂਚ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨੇ ਸੋਨ ਤਮਗ਼ਾ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ। ਪੰਜਾਬ ਨੇ ਹੁਣ ਤੱਕ 5 ਸੋਨ, 11 ਚਾਂਦੀ ਤੇ 7 ਕਾਂਸੀ ਤਮਗਿਆਂ ਨਾਲ ਕੁਲ 23 ਤਮਗੇ ਜਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ : ਲਾਰੈਂਸ ਗੈਂਗ ਦੇ ਖ਼ਤਰਨਾਕ ਗੈਂਗਸਟਰ ਜਾਂਬਾ ਨੂੰ STF ਨੇ ਕੀਤਾ ਗ੍ਰਿਫ਼ਤਾਰ, ਵਿਦੇਸ਼ੀ ਹਥਿਆਰ ਬਰਾਮਦ