ਪੰਜਾਬ ਦੇ ਨੈਸ਼ਨਲ ਹਾਈਵੇ ''ਤੇ ਅੱਧੀ ਰਾਤ ਨੂੰ ਰੋਕਦੀਆਂ ਇਹ ਦੋ ਕੁੜੀਆਂ, ਤੇ ਫਿਰ...
Wednesday, Dec 03, 2025 - 05:46 PM (IST)
ਗੁਰਦਾਸਪੁਰ (ਗੁਰਪ੍ਰੀਤ) : ਪੁਲਸ ਜ਼ਿਲ੍ਹਾ ਬਟਾਲਾ ਦੇ ਥਾਣਾ ਕਿਲਾ ਲਾਲ ਸਿੰਘ ਦੀ ਟੀਮ ਨੇ ਨੈਸ਼ਨਲ ਹਾਈਵੇ ’ਤੇ ਲਿਫ਼ਟ ਮੰਗਣ ਦੇ ਬਹਾਨੇ ਲੁੱਟ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕੀਤਾ ਹੈ। ਇਸ ਗਿਰੋਹ ਵਿਚ ਸ਼ਾਮਲ ਦੋ ਲੜਕੀਆਂ ਅਤੇ ਉਨ੍ਹਾਂ ਦੇ ਦੋ ਸਾਥੀ ਨੌਜਵਾਨਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਚਾਰੇ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਨਸ਼ਾ ਦੀ ਪੁਰਤੀ ਕਰਨ ਲਈ ਹੀ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਥਾਣਾ ਇੰਚਾਰਜ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਕੱਲ੍ਹ ਅੰਮ੍ਰਿਤਸਰ–ਪਠਾਨਕੋਟ ਹਾਈਵੇ ’ਤੇ ਰਾਜਸਥਾਨ ਦਾ ਰਹਿਣ ਵਾਲਾ ਬੁੱਧਰਾਮ ਆਪਣੇ ਟਰੱਕ ਵਿਚ ਸੀਮੈਂਟ ਲੋਡ ਕਰਕੇ ਪਠਾਨਕੋਟ ਵੱਲ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਬਟਾਲਾ ਦੇ ਗੋਖੂਵਾਲ ਬਾਈਪਾਸ ਨੇੜੇ ਸ਼ਾਮਪੁਰਾ ਪਿੰਡ ਦੇ ਕੋਲ ਬਣੇ ਪੈਟਰੋਲ ਪੰਪ ਦੇ ਨੇੜੇ ਪਹੁੰਚਿਆ ਤਾਂ ਰਸਤੇ ਵਿਚ ਦੋ ਲੜਕੀਆਂ ਨੇ ਲਿਫ਼ਟ ਮੰਗਣ ਦੇ ਬਹਾਨੇ ਉਸਨੂੰ ਰੋਕਿਆ ਜਦੋਂ ਡਰਾਈਵਰ ਨੇ ਵਾਹਨ ਰੋਕਿਆ ਤਾਂ ਪਿੱਛੇ ਤੋਂ ਦੋ ਲੜਕਿਆਂ ਨੇ ਜਿਨ੍ਹਾਂ ਦੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਸਨ ਨੇ ਉਸ ਉਪਰ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਹੁਕਮ ਹੋ ਗਏ ਜਾਰੀ
ਹਮਲਾਵਰ ਬੁੱਧਰਾਮ ਤੋਂ 6,500 ਰੁਪਏ ਦੀ ਨਕਦੀ ਲੁੱਟ ਕੇ ਮੌਕੇ ਤੋਂ ਭੱਜ ਗਏ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਚਾਰੋਂ ਲੁਟੇਰਿਆਂ ਨੂੰ ਕਾਬੂ ਕਰ ਲਿਆ। ਐੱਸ.ਐੱਚ.ਓ. ਪ੍ਰਭਜੋਤ ਸਿੰਘ ਨੇ ਕਿਹਾ ਕਿ ਜ਼ਖ਼ਮੀ ਬੁੱਧਰਾਮ ਦੇ ਬਿਆਨ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋ ਲੜਕੀਆਂ ਸਮੇਤ ਚਾਰਾਂ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਸ ਐਕਟ ਨੂੰ ਦਿੱਤੀ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
