ਲੁਟੇਰਿਆਂ ਦੀ ਗ੍ਰਿਫਤਾਰੀ ਨਾ ਹੋਣ ’ਤੇ ਦੁਕਾਨਦਾਰਾਂ ਵਲੋਂ ਨੈਸ਼ਨਲ ਹਾਈਵੇਅ ਜਾਮ

02/20/2020 5:17:43 PM

ਫਰੀਦਕੋਟ (ਜਗਤਾਰ) - ਇਕ ਮਹੀਨਾ ਪਹਿਲਾਂ ਦੁਕਾਨਦਾਰ ਨਾਲ ਹੋਈ ਲੁੱਟ ਦੇ ਮਾਮਲੇ 'ਚ ਕੋਈ ਗ੍ਰਿਫਤਾਰੀ ਨਾ ਹੋਣ ਦੇ ਰੋਸ 'ਚ ਫਰੀਦਕੋਟ ਦੇ ਕਸਬਾ ਬਰਗਾੜੀ 'ਚ ਦੁਕਾਨਦਾਰਾਂ ਵਲੋਂ ਨੈਸ਼ਨਲ ਹਾਈਵੇਅ ਜਾਮ ਕਰਕੇ ਧਰਨਾ ਦਿੱਤਾ ਗਿਆ। ਵੱਡੀ ਗਿਣਤੀ ’ਚ ਇਕੱਠੇ ਹੋਏ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦੁਕਾਨਦਾਰ ਵਿਸ਼ਾਲ ਗਰਗ ਨੇ ਦੱਸਿਆ ਕਿ 17 ਜਨਵਰੀ ਨੂੰ 2 ਨਕਾਬਪੋਸ਼ ਲੁਟੇਰੇ ਉਸਦੇ ਪਿਤਾ ਤੋਂ ਪੈਸਿਆਂ ਨਾਲ ਭਰਿਆ ਬੈਗ ਲੁੱਟ ਕੇ ਫਰਾਰ ਹੋ ਗਏ ਸਨ। ਇਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਸ ਨੂੰ ਦਰਜ ਕਰਵਾਈ ਪਰ ਪੁਲਸ ਵਲੋਂ ਉਨ੍ਹਾਂ ਨੂੰ ਸਿਰਫ਼ ਭਰੋਸਾ ਹੀ ਦਿੱਤਾ ਜਾ ਰਿਹਾ ਹੈ। ਪੁਲਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਦ ਦੇਣ ਵਾਲੇ ਕਿਸੇ ਵੀ ਲੁਟੇਰੇ ਨੂੰ ਗ੍ਰਿਫਤਾਰ ਨਹੀਂ ਕੀਤਾ। ਇਸੇ ਦੇ ਵਿਰੋਧ ’ਚ ਇਕੱਠੇ ਹੋਏ ਦੁਕਾਨਦਾਰਾਂ ਨੇ ਹਾਈਵੇਅ ਜਾਮ ਕਰ ਦਿੱਤਾ। 

ਜਾਮ ਲੱਗਣ ਦਾ ਪਤਾ ਲੱਗਣ 'ਤੇ ਪੁੱਜੇ ਏ.ਐੱਸ.ਪੀ ਮਹਿਤਾਬ ਸਿੰਘ ਨੇ ਕਿਹਾ ਕਿ ਧਰਨੇ 'ਤੇ ਬੈਠੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਜਾਵੇਗੀ, ਜਿਸ ਦੇ ਆਧਾਰ ’ਤੇ ਉਹ ਬਣਦੀ ਕਾਰਵਾਈ ਕਰਨਗੇ।ਦੱਸ ਦੇਈਏ ਕਿ ਫਰੀਦਕੋਟ 'ਚ ਲਗਾਤਾਰ ਲੁੱਟ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਜਿਨ੍ਹਾਂ ਨੂੰ ਸੁਲਝਾਉਣ ਲਈ ਪੁਲਸ ਵਲੋਂ ਕਈ ਭਰੋਸੇ ਦਿੱਤੇ ਜਾਂਦੇ ਹਨ ਪਰ ਕੋਈ ਕਾਰਵਾਈ ਨਹੀਂ ਹੁੰਦੀ।  


rajwinder kaur

Content Editor

Related News