ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! ਔਰਤ ਦੀ ਗਈ ਜਾਨ, ਕਈ ਹੋਰ ਜ਼ਖ਼ਮੀ

Tuesday, Jun 10, 2025 - 08:30 AM (IST)

ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! ਔਰਤ ਦੀ ਗਈ ਜਾਨ, ਕਈ ਹੋਰ ਜ਼ਖ਼ਮੀ

ਟਾਂਡਾ ਉੜਮੁੜ (ਵਰਿੰਦਰ ਪੰਡਤ/ਪਰਮਜੀਤ ਮੋਮੀ): ਸਵੇਰੇ-ਸਵੇਰੇ ਹਾਈਵੇਅ 'ਤੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਡਿਪਸ ਸਕੂਲ ਟਾਂਡਾ ਨਜ਼ਦੀਕ ਇਕ ਕਾਰ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਕਾਰ ਵਿਚ ਸਵਾਰ ਇਕ ਔਰਤ ਦੀ ਦਰਦਨਾਕ ਮੌਤ ਹੋ ਗਈ, ਜਦਕਿ ਚਾਰ ਹੋਰ ਲੋਕ ਵੀ ਹਾਦਸੇ ਵਿਚ ਜ਼ਖ਼ਮੀ ਹੋ ਗਏ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ ਜਾਣ 'ਤੇ...

ਜਾਣਕਾਰੀ ਮੁਤਾਬਕ ਉਕਤ ਗੱਡੀ ਵਿਚ ਸਵਾਰ ਪਰਿਵਾਰ ਜੰਮੂ ਦੇ ਡੋਡਾ ਦਾ ਰਹਿਣ ਵਾਲਾ ਹੈ। ਇਹ ਕਪੂਰਥਲਾ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਸਨ। ਸਵੇਰੇ ਤਕਰੀਬਨ 7 ਵਜੇ ਟਾਂਡਾ ਨੇੜੇ ਦਾਰਾਪੁਰ ਬਾਈਪਾਸ ਵਿਖੇ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਗਈ ਤੇ ਡਿਵਾਈਡਰ ਨਾਲ ਟਕਰਾਉਣ ਮਗਰੋਂ ਸੜਕ ਕੰਢੇ ਪਲਟ ਗਈ। ਇਸ ਦੌਰਾਨ ਕਾਰ ਸਵਾਰ ਔਰਤ ਦੀ ਮੌਤ ਹੋ ਗਈ ਤੇ 4 ਹੋਰ ਲੋਕ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਜ਼ਖ਼ਮੀਆਂ ਨੂੰ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News