ਨੈਸ਼ਨਲ ਹਾਈਵੇਅ ''ਤੇ ਵਾਪਰੇ ਹਾਦਸੇ ''ਚ ਵਿਅਕਤੀ ਦੀ ਹੋਈ ਦਰਦਨਾਕ ਮੌਤ

Saturday, Jun 14, 2025 - 03:36 PM (IST)

ਨੈਸ਼ਨਲ ਹਾਈਵੇਅ ''ਤੇ ਵਾਪਰੇ ਹਾਦਸੇ ''ਚ ਵਿਅਕਤੀ ਦੀ ਹੋਈ ਦਰਦਨਾਕ ਮੌਤ

ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਤੋਂ ਪਟਿਆਲਾ ਨੂੰ ਜਾਂਦੇ ਨੈਸ਼ਨਲ ਹਾਈਵੇਅ ਉੱਪਰ ਪਿੰਡ ਚੰਨੋਂ ਨੇੜੇ ਹਾਦਸੇ ’ਚ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੈੱਕ ਪੋਸਟ ਕਾਲਾਝਾੜ ਦੇ ਸਹਾਇਕ ਸਬ ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਚੰਨੋਂ ਵਿਖੇ ਨੈਸ਼ਨਲ ਹਾਈਵੇਅ ਉੱਪਰ ਇਕ ਫੈਕਟਰੀ ਨੇੜੇ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦੇਣ ਕਾਰਨ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਜਾਣੋ ਕਿੱਥੇ ਚੱਲੇਗੀ ਲੂ ਤੇ ਕਿੱਥੇ ਪਵੇਗਾ ਮੀਂਹ

ਇਸ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਇਸ ਦੀ ਬੀਤੇ ਦਿਨ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਉਕਤ ਵਿਅਕਤੀ ਦੀ ਵੀ ਕੋਈ ਪਛਾਣ ਨਹੀਂ ਹੋ ਸਕੀ। ਜਿਸ ਕਰਕੇ ਇਸ ਦੀ ਲਾਸ਼ ਨੂੰ ਸ਼ਨਾਖਤ ਲਈ ਅਗਲੇ 72 ਘੰਟਿਆਂ ਲਈ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿਖੇ ਰੱਖਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News