ਪੱਤਰਕਾਰਾਂ ਨੇ ਜਾਮ ਕੀਤਾ ਨੈਸ਼ਨਲ ਹਾਈਵੇਅ! ਪੜ੍ਹੋ ਕੀ ਹੈ ਪੂਰਾ ਮਾਮਲਾ
Monday, Aug 26, 2024 - 03:27 PM (IST)
ਜਲਾਲਾਬਾਦ (ਸੁਨੀਲ ਨਾਗਪਾਲ): ਜਲਾਲਾਬਾਦ ਵਿਚ ਇਕ ਪੱਤਰਕਾਰ ਦੇ ਬੱਚੇ ਨਾਲ ਘਿਨੌਣੀ ਹਰਕਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚਾ ਪਾਰਕ ਵਿਚ ਖੇਡ ਰਿਹਾ ਸੀ ਤਾਂ ਇਕ ਨੌਜਵਾਨ ਨੇ ਆ ਕੇ ਬੱਚੇ ਦੇ ਕੱਪੜੇ ਉਤਾਰ ਦਿੱਤੇ। ਇਸ ਤੋਂ ਪਹਿਲਾਂ ਕਿ ਉਹ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕਰਦਾ, ਲੋਕਾਂ ਨੇ ਉਸ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ। ਇਸ ਮਾਮਲੇ ਵਿਚ ਸੁਣਵਾਈ ਨਾ ਹੋਣ ਕਾਰਨ ਪੱਤਰਕਾਰਾਂ ਨੇ ਧਰਨਾ ਲਗਾ ਕੇ ਹਾਈਵੇਅ ਜਾਮ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਰੇਡ ਕਰਨ ਗਈ ਪੰਜਾਬ ਪੁਲਸ ਦੀ ਟੀਮ 'ਤੇ ਖੰਡਿਆਂ-ਕਿਰਪਾਨਾਂ ਨਾਲ ਹਮਲਾ! (ਵੀਡੀਓ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਬੱਚਾ ਘਰ ਦੇ ਨੇੜਲੀ ਪੁਰਾਣੀ ਤਹਿਸੀਲ ਦੇ ਕੋਲ ਬਣੇ ਪਾਰਕ ਵਿਚ ਬੈਡਮਿੰਟਨ ਖੇਡ ਰਿਹਾ ਸੀ। ਇਸ ਦੌਰਾਨ ਪਾਰਕ ਵਿਚ ਆਏ ਮੁੰਡਿਆਂ ਨੇ ਉਸ ਦੇ ਕੱਪੜੇ ਉਤਾਰਨੇ ਸ਼ੁਰੂ ਕਰ ਦਿੱਤੇ। ਬੱਚੇ ਨੇ ਘਰ ਫ਼ੋਨ ਕਰ ਕੇ ਇਸ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਬੱਚੇ ਨੂੰ ਘਰ ਜਾਣ ਲਈ ਕਹਿ ਦਿੱਤਾ। ਬਾਅਦ ਵਿਚ ਪਤਾ ਲੱਗਿਆ ਕਿ ਉਨ੍ਹਾਂ ਨੇ ਬੱਚੇ ਦੇ ਕੱਪੜੇ ਉਤਾਰ ਕੇ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਬੱਚੇ ਦੀ ਵੀਡੀਓ ਵੀ ਬਣਾ ਲਈ। ਉਨ੍ਹਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਤੇ ਉਸ ਦਾ ਫ਼ੋਨ ਖੋਹ ਲਿਆ, ਜਿਸ ਵਿਚ ਵੀਡੀਓਜ਼ ਮੌਜੂਦ ਹਨ। ਫ਼ਿਲਹਾਲ ਨੌਜਵਾਨ ਨੂੰ ਪੁਲਸ ਹਵਾਲੇ ਕਰ ਕੇ ਮਾਮਲੇ ਵਿਚ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਅੰਤਰਰਾਜੀ ਗਿਰੋਹ ਦਾ 'ਕੈਪਟਨ' ਚੜ੍ਹਿਆ ਜਲੰਧਰ ਪੁਲਸ ਦੇ ਅੜਿੱਕੇ, ਹੋਏ ਵੱਡੇ ਖ਼ੁਲਾਸੇ
ਇਸ ਮਾਮਲੇ ਨੇ ਉਸ ਵੇਲੇ ਤੂਲ ਫੜ ਲਿਆ ਜਦੋਂ ਪੱਤਰਕਾਰ ਦੇ ਬੱਚੇ ਨਾਲ ਹੋਈ ਇਸ ਹਰਕਤ ਮਗਰੋਂ ਤਮਾਮ ਪੱਤਰਕਾਰ ਭਾਈਚਾਰਾ ਥਾਣੇ ਵਿਚ ਪਹੁੰਚਿਆ ਤੇ ਪੁਲਸ ਅਧਿਕਾਰੀ ਵੱਲੋਂ ਮੁਲਜ਼ਮ ਧਿਰ ਦਾ ਸਾਥ ਦੇਣ ਅਤੇ ਪੱਤਰਕਾਰਾਂ ਨਾਲ ਗਲਤ ਵਿਹਾਰ ਕਰਨ ਦਾ ਦੋਸ਼ ਲਗਾਇਆ। ਇਸ ਦੌਰਾਨ ਉਨ੍ਹਾਂ ਨੇ ਫਾਜ਼ਿਲਕਾ ਫਿਰੋਜ਼ਪੁਰ ਹਾਈਵੇਅ 'ਤੇ ਧਰਨਾ ਲਗਾ ਕੇ ਜਾਮ ਲਗਾ ਦਿੱਤਾ ਅਤੇ ਇਸ ਮਾਮਲੇ ਖ਼ਿਲਾਫ਼ ਰੋਸ ਪ੍ਰਗਟ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ BSF ਦੀ ਵਾਧੂ ਬਟਾਲੀਅਨ ਹੋਵੇਗੀ ਤਾਇਨਾਤ! ਫੋਰਸ ਨੇ ਕੇਂਦਰ ਅੱਗੇ ਕੀਤੀ ਅਪੀਲ
ਮਾਮਲੇ ਸਬੰਧੀ ਥਾਣਾ ਸਿਟੀ ਦੇ ਐੱਸ.ਐੱਚ.ਓ. ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿਚ 3 ਲੋਕਾਂ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਈਵੇਅ ਤੋਂ ਧਰਨਾ ਚੁਕਵਾ ਦਿੱਤਾ ਗਿਆ ਹੈ ਤੇ ਆਵਾਜਾਈ ਬਹਾਲ ਹੋ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8