ਪੰਜਾਬ ''ਚ ਨੈਸ਼ਨਲ ਹਾਈਵੇਅ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Friday, Oct 18, 2024 - 03:19 PM (IST)

ਮਾਛੀਵਾੜਾ ਸਾਹਿਬ (ਟੱਕਰ): ਕਿਸਾਨਾਂ ਵੱਲੋਂ ਸਮਰਾਲਾ ਤੋਂ ਨਵਾਂ ਸ਼ਹਿਰ ਸੜਕ 'ਤੇ ਧਰਨਾ ਪ੍ਰਦਰਸ਼ਨ ਕਰਦਿਆਂ ਆਵਾਜਾਈ ਠੱਪ ਕਰ ਦਿੱਤੀ ਗਈ ਹੈ। ਇਹ ਪ੍ਰਦਰਸ਼ਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਸੈਂਕੜੇ ਕਿਸਾਨਾਂ ਨੇ ਹਿੱਸਾ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲ 'ਚ ਪਏ ਭੜਥੂ! ਬੈਗ ਖੁੱਲ੍ਹਦਿਆਂ ਹੀ ਉੱਡ ਗਏ ਹੋਸ਼
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਦਾਣਾ ਮੰਡੀਆਂ ਵਿਚ ਰੁਲ਼ ਰਹੀ ਹੈ, ਪਰ ਸਰਕਾਰਾਂ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਨੂੰ ਤੰਗ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ ਪਰ ਸਾਡੀ ਮਜਬੂਰੀ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉੱਚ ਅਧਿਕਾਰੀ ਸਾਡੇ ਨਾਲ ਆ ਕੇ ਕੋਈ ਗੱਲਬਾਤ ਨਹੀਂ ਕਰਨਗੇ ਅਸੀਂ ਇਹ ਧਰਨਾ ਨਹੀਂ ਚੁੱਕਾਂਗੇ। ਕਿਸਾਨਾਂ ਵੱਲੋਂ ਸਮਰਾਲਾ ਤੋਂ ਨਵਾਂ ਸ਼ਹਿਰ ਹਾਈਵੇਅ ਸੜਕ ਉੱਤੇ ਧਰਨਾ ਦਿੱਤਾ ਗਿਆ ਜਿਸ ਕਾਰਨ ਆਵਾਜਾਈ ਠੱਪ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8