ਪੰਜਾਬ ''ਚ ਨੈਸ਼ਨਲ ਹਾਈਵੇਅ ਜਾਮ! ਲੱਗ ਗਿਆ ਲੰਮਾ ਜਾਮ

Monday, Sep 23, 2024 - 01:25 PM (IST)

ਪੰਜਾਬ ''ਚ ਨੈਸ਼ਨਲ ਹਾਈਵੇਅ ਜਾਮ! ਲੱਗ ਗਿਆ ਲੰਮਾ ਜਾਮ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਬਰਨਾਲਾ ਜ਼ਿਲ੍ਹੇ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਚਾਰ ਦਿਨ ਪਹਿਲਾਂ ਪਤੀ ਤੇ ਉਸ ਦੇ ਸਹੁਰਾ ਪਰਿਵਾਰ ਵੱਲੋਂ ਨਵ-ਵਿਆਹੁਤਾ ਲੜਕੀ ਦਾ ਕਤਲ ਕਰ ਦਿੱਤਾ ਗਿਆ। ਕਾਤਲਾਂ ਦੀ ਗ੍ਰਿਫ਼ਤਾਰੀ ਲਈ ਪੀੜਤ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਨੇ ਬਰਨਾਲਾ-ਮੋਗਾ ਨੈਸ਼ਨਲ ਹਾਈਵੇ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਗਿਆ, ਇਸ ਨਾਲ ਲੰਮਾ ਜਾਮ ਲੱਗ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਚਾਇਤੀ ਚੋਣਾਂ ਤੋਂ ਪਹਿਲਾਂ CM ਮਾਨ ਦੀ ਚੇਤਾਵਨੀ, ਕਿਹਾ- "ਕਿਸੇ ਭੁਲੇਖੇ 'ਚ ਨਾ ਰਹੀਓ"

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਚਾਰ ਦਿਨ ਪਹਿਲਾਂ ਪਤੀ ਤੇ ਉਸ ਦੇ ਸਹੁਰਾ ਪਰਿਵਾਰ ਵੱਲੋਂ ਨਵ-ਵਿਆਹੁਤਾ ਲੜਕੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਪੁਲਸ ਵੱਲੋਂ ਮੁਲਜ਼ਮ ਪਤੀ, ਸੱਸ, ਸਹੁਰਾ ਅਤੇ ਇਕ ਹੋਰ ਲੜਕੀ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਸੀ ਪਰ ਇਸ ਮਾਮਲੇ ਵਿਚ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਸ ਮੰਗ ਨੂੰ ਲੈ ਕੇ ਬੀਤੇ ਦਿਨੀਂ ਮ੍ਰਿਤਕਾ ਦੇ ਪੀੜਤ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪਿੰਡ ਟੱਲੇਵਾਲ ਨਹਿਰ ਦੇ ਪੁੱਲ ਉੱਪਰ ਬਰਨਾਲਾ-ਮੋਗਾ ਨੈਸ਼ਨਲ ਹਾਈਵੇ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀ ਚਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜੇ ਹੋਏ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ 'ਚ ਵੀ ਉੱਠਣ ਲੱਗੇ ਬਾਗ਼ੀ ਸੁਰ! ਸੀਨੀਅਰ ਲੀਡਰ ਨੇ ਚੁੱਕੇ ਸਵਾਲ

ਇਸ ਮੌਕੇ ਧਰਨਾਕਾਰੀ ਮ੍ਰਿਤਕਾ ਦੇ ਪਿਤਾ ਅਜਮੇਰ ਸਿੰਘ, ਕਿਸਾਨ ਆਗੂ ਬੂਟਾ ਸਿੰਘ ਚਕਰ, ਕੁਲਵੰਤ ਸਿੰਘ ਭਦੌੜ, ਦਰਸ਼ਨ ਸਿੰਘ ਮਹਿਤਾ ਅਤੇ ਕਰਮਜੀਤ ਸਿੰਘ ਨੀਟਾ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਜਸਪ੍ਰੀਤ ਕੌਰ ਨੂੰ ਉਸਦੇ ਪਤੀ ਹਰਮਨਪ੍ਰੀਤ ਸਿੰਘ ਅਤੇ ਉਸ ਤੋਂ ਸਹੁਰਾ ਪਰਿਵਾਰ ਨੇ ਵਿਆਹ ਦੇ 24 ਦਿਨਾਂ ਬਾਅਦ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਇਨ੍ਹਾਂ ਕਿਸਾਨਾਂ ਦੇ ਨਹੀਂ ਬਣਨਗੇ ਲਾਇਸੰਸ! ਰਿਨਿਊ ਕਰਨ 'ਤੇ ਵੀ ਲੱਗੇਗੀ ਪਾਬੰਦੀ

ਪੁਲਸ ਵੱਲੋਂ ਇਸ ਮਾਮਲੇ ਵਿਚ ਅਜੇ ਤੱਕ ਸਿਰਫ਼ ਇੱਕ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ, ਜਿਸ ਦੇ ਰੋਸ ਵਜੋਂ ਨੈਸ਼ਨਲ ਹਾਈਵੇਅ ਨੂੰ ਜਾਮ ਕਰਨਾ ਪਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਿੰਨਾ ਸਮਾਂ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਨੈਸ਼ਨਲ ਹਾਈਵੇ ਉੱਪਰ ਧਰਨਾ-ਪ੍ਰਦਰਸ਼ਨ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦਾ ਅੰਤਿਮ ਸੰਸਕਾਰ ਵੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News