ਪੰਜਾਬ 'ਚ ਨੈਸ਼ਨਲ ਹਾਈਵੇਅ ਹੋਇਆ ਜਾਮ! ਸਫ਼ਰ 'ਤੇ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

Monday, Sep 16, 2024 - 05:42 PM (IST)

ਮਾਨਸਾ (ਪਰਦੀਪ) : ਕੁੱਝ ਲੋਕਾਂ ਵਲੋਂ ਚੰਡੀਗੜ੍ਹ-ਸਿਰਸਾ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦੇ ਇਸ ਹਾਈਵੇਅ 'ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ। ਦਰਅਸਲ ਮਾਨਸਾ ਜ਼ਿਲ੍ਹੇ ਦੇ ਅਤਲਾ ਖੁਰਦ ਵਿਚ ਇਕ 45 ਸਾਲਾ ਵਿਅਕਤੀ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਇਨਸਾਫ ਨਾ ਮਿਲਦਾ ਦੇਖ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਲਾਸ਼ ਹਾਈਵੇਅ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਮੌਕੇ 'ਤੇ ਚਾਰ ਲੋਕਾਂ ਦੀ ਮੌਤ, ਸੜਕ 'ਤੇ ਵਿਛ ਗਈਆਂ ਲਾਸ਼ਾਂ

ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪੁਲਸ ਨੇ ਬਹੁਤ ਹਲਕੀ ਕਾਰਵਾਈ ਕੀਤੀ ਹੈ, ਜਿਸ ਦੇ ਚੱਲਦੇ ਉਹ ਮੁਲਜ਼ਮਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਉਸ ਸਮੇਂ ਤਕ ਧਰਨਾ ਜਾਰੀ ਰੱਖਣਗੇ ਜਦੋਂ ਤਕ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਜਾਂਦਾ। ਸਰਪਾਚ ਬਲਜੀਤ ਸਿੰਘ ਨੇ ਕਿਹਾ ਕਿ ਪੀੜਤ ਧਿਰ ਨੂੰ ਇਨਸਾਫ ਮਿਲਣ ਤਕ ਧਰਨਾ ਜਾਰੀ ਰਹੇਗਾ। ਫਿਲਹਾਲ ਪ੍ਰਸ਼ਾਸਨ ਵਲੋਂ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਸ਼ਹਿਰ ਪੂਰੀ ਤਰ੍ਹਾਂ ਕਰਵਾਇਆ ਗਿਆ ਬੰਦ, ਭਖਿਆ ਮਾਹੌਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News