ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ
Tuesday, Mar 10, 2026 - 01:27 PM (IST)
ਅੰਮ੍ਰਿਤਸਰ (ਦਲਜੀਤ, ਰਮਨ)- ਪੰਜਾਬ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਮੁਲਾਜ਼ਮਾਂ ‘ਤੇ ਕਾਰਵਾਈ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਦਰਅਸਲ ਜਲੰਧਰ ਵਿੱਚ ਮੁੱਖ ਮੰਤਰੀ ਦੀ ਆਮਦ ਦੌਰਾਨ ਕਾਲੇ ਝੰਡੇ ਵਿਖਾਉਣ ਦੇ ਮਾਮਲੇ ‘ਚ ਪੁਲਸ ਪ੍ਰਸ਼ਾਸਨ ਨੇ ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਕਰਮਚਾਰੀਆਂ ਦੀ ਜਥੇਬੰਦੀ ਦੇ ਪ੍ਰਧਾਨ ਨੂੰ ਬੀਤੀ ਰਾਤ ਅੰਮ੍ਰਿਤਸਰ ਦੇ ਇਕ ਪਿੰਡ ਤੋਂ ਗ੍ਰਿਫਤਾਰ ਕਰ ਲਿਆ ਸੀ।ਪ੍ਰਧਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਵੀ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ
ਮਨਿਸਟਰੀਅਲ ਸਟਾਫ ਯੂਨੀਅਨ ਦੇ ਪ੍ਰਧਾਨ ਜਗਦੀਸ਼ ਠਾਕੁਰ ਨੇ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਇਕੱਠੇ ਹੋ ਰਹੇ ਹਨ ਅਤੇ ਜਦੋਂ ਤੱਕ ਗ੍ਰਿਫਤਾਰ ਪ੍ਰਧਾਨ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਦੀ ਬਜਾਏ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਧਰ, ਹਾਈਵੇ ਜਾਮ ਹੋਣ ਕਾਰਨ ਆਵਾਜਾਈ ‘ਤੇ ਵੀ ਅਸਰ ਪਿਆ ਹੈ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
ਪੰਜਾਬ ਵਿਚ ਬਦਲਾਅ ਦੀ ਲਹਿਰ : 'ਹੁਣ ਇਕ ਮੌਕਾ ਭਾਜਪਾ ਨੂੰ ਦਿਓ, ਪੰਜਾਬ ਨੂੰ ਨਸ਼ੇ ਅਤੇ ਗੈਂਗਸਟਰਾਂ ਦੇ ਚੁੰਗਲ ਤੋਂ ਮੁਕਤ
