ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! 3 ਮਹੀਨਿਆਂ ਲਈ ਬੰਦ ਹੋਇਆ ਇਸ ਹਾਈਵੇਅ ਵਾਲਾ ਰਸਤਾ
Wednesday, May 28, 2025 - 06:55 PM (IST)

ਰੂਪਨਗਰ (ਵਿਜੇ ਸ਼ਰਮਾ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੁਲਨੀਤ ਸਿੰਘ ਖੁਰਾਣਾ ਆਈ. ਪੀ. ਐੱਸ. ਸੀਨੀਅਰ ਕਪਤਾਨ ਪੁਲਸ ਰੂਪਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜ਼ਿਲ੍ਹਾ ਰੂਪਨਗਰ ਵਿੱਚ ਨੈਸ਼ਨਲ ਹਾਈਵੇਅ ਨੰਬਰ 205 (ਰੂਪਨਗਰ-ਚੰਡੀਗੜ੍ਹ) 'ਤੇ ਪਿੰਡ ਭਿਓਰਾ ਨੇੜੇ ਫਲਾਈਓਵਰ ਦਾ ਕੰਮ ਚੱਲ ਰਿਹਾ ਹੈ। ਜਿਸ ਕਾਰਨ ਪਿੰਡ ਭਿਓਰਾ ਪਾਸ ਲੰਬਾ ਟ੍ਰੈਫਿਕ ਜਾਮ ਲੱਗ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਭਾਰੀ ਮੀਂਹ! 1 ਜੂਨ ਤੱਕ ਇਹ ਜ਼ਿਲ੍ਹੇ ਰਹਿਣ Alert
ਉਨ੍ਹਾਂ ਕਿਹਾ ਕਿ ਇਸ ਟ੍ਰੈਫਿਕ ਜਾਮ ਤੋਂ ਬੱਚਣ ਲਈ ਜ਼ਿਲ੍ਹਾ ਪੁਲਸ ਰੂਪਨਗਰ ਵੱਲੋਂ ਅਗਲੇ ਤਿੰਨ ਮਹੀਨਿਆਂ ਲਈ ਬਦਲਵੇ ਰੂਟ ਦਿੱਤੇ ਗਏ ਹਨ। ਐੱਸ. ਐੱਸ. ਪੀ. ਨੇ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਜਿਹੜੇ ਵਾਹਨ ਜ਼ਿਲ੍ਹਾ ਐੱਸ. ਬੀ. ਐੱਸ. ਨਗਰ (ਨਵਾਂਸ਼ਹਿਰ) ਤੋਂ ਚੰਡੀਗੜ੍ਹ ਨੂੰ ਜਾਣਾ ਚਾਹੁੰਦੇ ਹਨ, ਉਹ ਵਾਹਨ ਸ੍ਰੀ ਚਮਕੌਰ ਸਾਹਿਬ ਤੋਂ ਚੰਡੀਗੜ੍ਹ ਨੂੰ ਜਾ ਸਕਦੇ ਹਨ ਅਤੇ ਜਿਹੜੇ ਵਾਹਨ ਨੰਗਲ ਤੋਂ ਚੰਡੀਗੜ੍ਹ ਨੂੰ ਜਾਣਾ ਚਾਹੁੰਦੇ ਹਨ, ਉਹ ਵਾਹਨ ਨਾਲਾਗੜ੍ਹ-ਬੱਦੀ ਰਾਂਹੀ ਚੰਡੀਗੜ੍ਹ ਨੂੰ ਜਾ ਸਕਦੇ ਹਨ। ਜਿਸ ਨਾਲ ਉਹ ਇਸ ਜਾਮ ਤੋਂ ਬਚ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਜੂਨ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e