ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ ਨੰਬਰ 1 ''ਤੇ ਰੇਲਿੰਗ ਨਾਲ ਟਕਰਾ ਕੇ ਪਲਟੀ ਸਵਿਫਟ, 4 ਜ਼ਖ਼ਮੀ
Sunday, Jun 11, 2017 - 07:56 AM (IST)
ਫਗਵਾੜਾ, (ਜਲੋਟਾ)- ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ ਨੰਬਰ 1 'ਤੇ ਸ਼ਨੀਵਾਰ ਦੇਰ ਰਾਤ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਤੇਜ਼ ਗਤੀ ਨਾਲ ਆ ਰਹੀ ਕਾਲੇ ਰੰਗ ਦੀ ਸਵਿਫਟ ਕਾਰ ਵਿਚਕਾਰ ਸੜਕ ਰੇਲਿੰਗ ਨਾਲ ਟਕਰਾ ਕੇ ਪਲਟ ਗਈ।
ਕਾਰ ਵਿਚ ਸਵਾਰ 4 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਭਰਤੀ ਕਰਵਾਇਆ ਗਿਆ। ਉਥੇ ਇਕ ਦੇਖਣ ਵਾਲੇ ਦੇ ਅਨੁਸਾਰ ਚੰਡੀਗੜ੍ਹ ਦੇ ਨੰਬਰ ਵਾਲੀ ਇਸ ਸਵਿਫਟ ਕਾਰ ਦਾ ਚਾਲਕ ਤੇ ਉਸ ਵਿਚ ਸਵਾਰ ਲੋਕ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ ਵਿਚ ਸਨ। ਪੁਲਸ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਸੀ ਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
