ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ
Friday, Aug 21, 2026 - 02:06 PM (IST)
ਲੁਧਿਆਣਾ (ਅਨਿਲ): ਸਿੱਖ ਜਥੇਬੰਦੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਚੌਕ ਵਿਚ ਧਰਨਾ ਲਗਾ ਕੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ। ਇਸ ਕਾਰਨ ਹਾਈਵੇਅ 'ਤੇ ਕਈ ਕਿੱਲੋਮੀਟਰ ਤਕ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਮੌਕੇ 'ਤੇ ਰੋਸ ਪ੍ਰਦਰਸ਼ਨ ਕਰਦੇ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਅੱਜ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ ਹੈ, ਤਾਂ ਜੋ ਕੇਂਦਰ ਸਰਕਾਰ ਜੇਲ੍ਹ ਵਿਚ ਬੰਦ ਬੰਦੀ ਸਿੰਘਾਂ ਨੂੰ ਛੇਤੀ ਤੋਂ ਛੇਤੀ ਰਿਹਾਅ ਕਰੇ।
ਨੈਸ਼ਨਲ ਹਾਈਵੇਅ ਜਾਮ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਪਰ ਲੋਕਾਂ ਦੀ ਸਮੱਸਿਆ ਦਾ ਹੱਲ ਕਰਨ ਲਈ ਕਿਸੇ ਵੀ ਵਿਭਾਗ ਵੱਲੋਂ ਜਾਮ ਖੁੱਲ੍ਹਵਾਉਣ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
