ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਸੜਕ 'ਤੇ ਵਿਛ ਗਈਆਂ ਲਾਸ਼ਾਂ
Tuesday, Feb 25, 2025 - 05:49 PM (IST)

ਮੋਗਾ (ਕਸ਼ਿਸ਼ ਸਿੰਗਲਾ) : ਅੱਜ ਮੋਗਾ-ਬਰਨਾਲਾ ਮੁੱਖ ਮਾਰਗ 'ਤੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮਾਮੇ-ਭਾਣਜੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਹਾਦਸਾ ਸਕੂਟਰੀ ਅਤੇ ਯੂ.ਪੀ ਨੰਬਰ ਗੱਡੀ ਵਿਚਾਲੇ ਹੋਈ ਟੱਕਰ ਦੌਰਾਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਭਾਣਜੇ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਮਾਮੇ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਨ੍ਹਾਂ ਵਾਹਨਾਂ ਦੇ ਵੱਡੇ ਪੱਧਰ 'ਤੇ ਕੱਟੇ ਜਾ ਰਹੇ ਚਲਾਨ
ਔਰਾ ਗੱਡੀ ਸਵਾਰ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਯੂ. ਪੀ ਸਾਈਡ ਪਰਤ ਰਹੇ ਸਨ ਜਦੋਂ ਉਹ ਲੁਹਾਰਾ ਨਜ਼ਦੀਕ ਪੁੱਜੇ ਤਾਂ ਸਕੂਟਰੀ ਸਵਾਰ ਵਿਅਕਤੀਆਂ ਨੇ ਅਚਾਨਕ ਸਕੂਟਰੀ ਲਿੰਕ ਰੋਡ ਤੋਂ ਹਾਈਵੇਅ ਉੱਪਰ ਚੜ੍ਹਾ ਦਿੱਤੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਗੱਡੀ ਤੇਜ਼ ਹੋਣ ਕਾਰਨ ਕੰਟਰੋਲ ਤੋਂ ਬਾਹਰ ਹੋ ਗਈ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਮਰਨ ਵਾਲੇ ਦੋਵੇਂ ਵਿਅਕਤੀ ਆਪਸ ਵਿਚ ਮਾਮਾ ਭਾਣਜਾ ਸਨ ਜਿਨ੍ਹਾਂ ਵਿਚ ਮ੍ਰਿਤਕ ਮਾਮਾ ਸੰਤੋਖ ਸਿੰਘ ਪਿੰਡ ਬੁਰਜ ਨਕਲੀਆ (ਰਾਏਕੋਟ) ਦਾ ਜਦਕਿ ਭਾਣਜਾ ਦਰਸ਼ਨ ਸਿੰਘ ਪਿੰਡ ਬੁਰਜ ਕਲਾਰਾ (ਮੋਗਾ) ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੌਕੇ ਤੇ ਪੁੱਜ ਪੁਲਸ ਪਾਰਟੀ ਨੇ ਗੱਡੀ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਹਾਦਸੇ ਵਿਚ ਮਰਨ ਵਾਲੇ ਦੋਵਾਂ ਵਿਅਕਤੀਆਂ ਨੂੰ ਸਿਵਲ ਹਸਪਤਾਲ ਮੋਗਾ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਤਰਨਤਾਰਨ ਦੇ ਕਸਬਾ ਝਬਾਲ 'ਚ ਦਹਿਸ਼ਤ, ਡਰਦੇ ਘਰਾਂ 'ਚੋਂ ਬਾਹਰ ਨਹੀਂ ਨਿਕਲ ਰਹੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e