ਜਲੰਧਰ ਤੋਂ ਲੁਧਿਆਣੇ ਜਾਣ ਵਾਲਿਆਂ ਲਈ ਅਹਿਮ ਖ਼ਬਰ, ਬੰਦ ਰਹੇਗਾ ਨੈਸ਼ਨਲ ਹਾਈਵੇਅ

02/21/2024 11:26:10 PM

ਗੁਰਾਇਆ (ਮੁਨੀਸ਼ ਬਾਵਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਖਨੌਰੀ ਵਿਚ ਹੋਈ ਨੌਜਵਾਨ ਕਿਸਾਨ ਦੀ ਮੌਤ ਦੇ ਰੋਸ ਵਜੋਂ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ 11 ਤੋਂ 2 ਵਜੇ ਤੱਕ 22 ਫਰਵਰੀ ਨੂੰ ਜਾਮ ਕੀਤਾ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਇਸ ਸਬੰਧੀ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰਸਿੰਘਪੁਰਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਪ੍ਰੋਗਰਾਮ ਦਿੱਤਾ ਗਿਆ ਹੈ। ਪਹਿਲਾਂ 10 ਤੋਂ 4 ਵਜੇ ਤੱਕ ਹਾਈਵੇ ਜਾਮ ਕੀਤੇ ਜਾਣੇ ਸਨ, ਪਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਇਹ ਸਮਾਂ ਹੁਣ 11 ਵਜੇ ਤੋਂ 2 ਵਜੇ ਤੱਕ ਕਰ ਦਿੱਤਾ ਗਿਆ ਹੈ। ਫਿਲੌਰ ਦੇ ਸਤਲੁਜ ਪੁਲ ਨੇੜੇ ਗਊਸ਼ਾਲਾ ਦੇ ਸਾਹਮਣੇ ਹਾਈਵੇ ਜਾਮ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਅਰਵਿੰਦ ਕੇਜਰੀਵਾਲ ਨੇ ਨੌਜਵਾਨ ਕਿਸਾਨ ਦੀ ਮੌਤ 'ਤੇ ਪ੍ਰਗਟਾਇਆ ਦੁੱਖ, ਕਿਹਾ- 'ਕਾਤਿਲਾਂ ਨੂੰ ਸਖ਼ਤ ਸਜ਼ਾ ਦਵਾਵਾਂਗੇ'

ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ਕੂਚ ਕੀਤੇ ਜਾਣ ਦੇ ਐਲਾਨ ਦਰਮਿਆਨ ਅੱਗੇ ਵਧੇ ਕਿਸਾਨਾਂ ’ਤੇ ਚਲਾਈ ਗਈ ਗੋਲ਼ੀ ਦੌਰਾਨ ਇਕ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ। ਉਕਤ ਨੌਜਵਾਨ ਬਠਿੰਡਾ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਉਹ ਸਿਰਫ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਤਿੰਨ-ਚਾਰ ਦਿਨ ਪਹਿਲਾਂ ਹੀ ਕਿਸਾਨ ਅੰਦੋਲਨ ਵਿਚ ਖਨੌਰੀ ਪੰਜਾਬ-ਹਰਿਆਣਾ ਬਾਰਡਰ ’ਤੇ ਗਿਆ ਸੀ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News