ਪੰਜਾਬ ਦਾ ਨੈਸ਼ਨਲ ਹਾਈਵੇਅ ਰਹੇਗਾ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Monday, Sep 09, 2024 - 10:00 AM (IST)
ਸਮਰਾਲਾ (ਬਿਪਨ): ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਲੱਗ ਰਹੇ ਬਾਇਓ ਗੈਸ ਪਲਾਂਟਾਂ ਦੇ ਵਿਰੋਧ ਲਈ ਸੰਘਰਸ਼ ਕਰ ਰਹੇ ਪਿੰਡ ਵਾਸੀਆਂ ਵੱਲੋਂ ਬਣਾਈ ਪੰਜਾਬ ਪੱਧਰ ਦੀ ਤਾਲਮੇਲ ਕਮੇਟੀ ਨੇ 10 ਤਾਰੀਖ਼ ਨੂੰ ਦਿੱਲੀ-ਜੰਮੂ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਹੈ। ਸਮਰਾਲਾ ਦੇ ਨੇੜਲੇ ਪਿੰਡ ਮੁਸਕਾਬਾਦ ਵਿਚ ਲੱਗ ਰਹੇ ਬਾਇਓ ਗੈਸ ਪਲਾਂਟ ਵਿਰੋਧੀ ਐਕਸ਼ਨ ਕਮੇਟੀ ਨੇ ਸਪਸ਼ਟ ਕੀਤਾ ਹੈ ਕਿ ਉਹ ਹਰ ਹਾਲ ਵਿਚ 10 ਸਤੰਬਰ ਨੂੰ ਬੀਜਾ ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਤਾਲਮੇਲ ਕਮੇਟੀ ਦੇ ਫੈਸਲੇ ਤਕ ਹਾਈਵੇਅ ਜਾਣ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਲਗਭਗ 45 ਬਾਓ ਗੈਸ ਪਲਾਂਟਾਂ ਤੇ ਵਿਰੋਧ ਵਿਚ ਡਟੇ 20 ਹਜ਼ਾਰ ਤੋਂ ਵੱਧ ਵਿਅਕਤੀ ਇਸ ਜਾਮ ਵਿਚ ਸ਼ਮੂਲੀਅਤ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਖ਼ਤਰੇ 'ਚ ਸੀ ਹਜ਼ਾਰਾਂ ਲੋਕਾਂ ਦੀ ਜਾਨ! ਅੱਧੀ ਰਾਤ ਨੂੰ ਪਈਆਂ ਭਾਜੜਾਂ
ਸਮਰਾਲਾ ਦੇ ਨਜ਼ਦੀਕ ਪਿੰਡ ਮੁਸ਼ਕਾਬਾਦ ਵਿਚ ਲੱਗ ਰਹੇ ਬਾਇਓ ਗੈਸ ਪਲਾਂਟ ਦੇ ਵਿਰੋਧ ਵਿਚ ਪਿਛਲੇ ਚਾਰ ਮਹੀਨੇ ਤੋ ਵੀ ਵੱਧ ਸਮੇਂ ਤੋਂ ਧਰਨੇ 'ਤੇ ਬੈਠੇ ਧਰਨਾਕਾਰੀਆਂ ਨੇ ਦੱਸਿਆ ਕਿ ਮੁਸ਼ਕਾਬਾਦ ਤੋਂ ਇਲਾਵਾ ਭੂੰਦੜੀ, ਅਖਾੜਾ, ਭੋਗਪੁਰ ਅਤੇ ਕਕਰਾਲਾ ਆਦਿ ਪਿੰਡਾਂ ਦੇ ਵਸਨੀਕ ਪੰਜਾਬ ਭਰ ਦੀਆਂ ਕਿਸਾਨ ਅਤੇ ਹੋਰ ਜਥੇਬੰਦੀਆਂ ਦੇ ਨਾਲ ਦਿੱਲੀ -ਜੰਮੂ ਹਾਈਵੇਅ ਠੱਪ ਕਰਨਗੀਆਂ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਨਸਲਾਂ ਅਤੇ ਫ਼ਸਲਾਂ ਨੂੰ ਬਚਾਉਣ ਲਈ ਅੜੇ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਹੋਈਆਂ ਪ੍ਰਮੁੱਖ ਸਕੱਤਰ ਨਾਲ ਦੋ ਮੀਟਿੰਗਾਂ ਵਿਚ ਸਰਕਾਰ ਦੇ ਦੋ ਦਰਜਨ ਸਾਇੰਸਦਾਨ ਤਾਲਮੇਲ ਕਮੇਟੀ ਵੱਲੋਂ ਸਾਇੰਸਦਾਨ ਡਾਕਟਰ ਬਲਵਿੰਦਰ ਸਿੰਘ ਔਲਖ ਵੱਲੋਂ ਇਨ੍ਹਾਂ ਪਲਾਂਟਾਂ ਨਾਲ ਵਾਤਾਵਰਨ ਅਤੇ ਸਿਹਤ 'ਤੇ ਪੈਣ ਵਾਲੇ ਦੁਰ ਪ੍ਰਭਾਵ ਸਬੰਧੀ ਕੋਈ ਵੀ ਜਵਾਬ ਨਹੀਂ ਦੇ ਸਕੇ ਸਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਧਰਨਾ ਦੇਣ ਦੀ ਬਜਾਏ ਉਨ੍ਹਾਂ ਦੀ ਕਿਸੇ ਉੱਚ ਅਧਿਕਾਰੀ ਜਾਂ ਮੰਤਰੀ ਨਾਲ ਗੱਲ ਕਰਵਾਉਣ ਬਾਰੇ ਕਿਹਾ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8